ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਮਾਨ ਦਾ ਨੌਜਵਾਨਾਂ ਲਈ ਵੱਡਾ ਐਲਾਨ

 ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਮਾਨ ਦਾ ਨੌਜਵਾਨਾਂ ਲਈ ਵੱਡਾ ਐਲਾਨ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅ4ਜ ਖਟਕੜ ਕਲਾਂ ਵਿਖੇ ਪੁੱਜੇ ਸਨ। ਇਸ ਮੌਕੇ ਉਹਨਾਂ ਨੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਪਾਉਂਦੇ ਹੋਏ ਸ਼ਰਧਾਂਜਲੀ ਦਿੱਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਪੀੜ੍ਹੀ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਇਕ ਸਟੇਟ ਐਵਾਰਡ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਉਹ ਹੁਣ ਦੇਣਾ ਸ਼ੁਰੂ ਦਿੱਤਾ ਜਾਵੇਗਾ। ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ।

ਇਸ ਪੁਰਸਕਾਰ ਲਈ 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਨੌਜਵਾਨ ਪੀੜ੍ਹੀ 30 ਨਵੰਬਰ ਤੱਕ ਅਪਲਾਈ ਕਰ ਸਕਦੀ ਹੈ।  ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਧੰਨਵਾਦ ਵੀ ਕੀਤਾ।

ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਹਨਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਫਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ, ਭਗਤ ਸਿੰਘ ਹਰੇਕ ਕੰਮ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਅੱਜ ਦੇ ਸਮੇਂ ਵਿੱਚ ਜਦੋਂ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਸਾਹਮਣਾ ਕਰਨ ਲਈ ਲੋਕਾਂ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ ਅਤੇ ਮੌਜਾਂ ਲੈਣ ਲਈ ਆਪ ਅੱਗੇ ਹੋ ਜਾਂਦੇ ਹਨ।

ਸ਼ਹੀਦ ਭਗਤ ਸਿੰਘ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਬਹੁਤ ਅਹਿਮ ਭੂਮਿਕਾ ਰਹੀ ਹੈ ਪਰ ਅੱਜ ਦੇ ਸਮੇਂ ਵਿੱਚ ਸਾਡੀ ਨੌਜਵਾਨ ਪੀੜ੍ਹੀ ਆਪਣੀਆਂ ਮਾਂਵਾਂ ਦੇ ਗਹਿਣੇ ਅਤੇ ਜ਼ਮੀਨਾਂ ਵੇਚ ਕੇ ਅੰਗਰੇਜ਼ਾਂ ਦੇ ਮੁਲਕ ਜਾ ਰਹੇ ਹਨ। ਮਾਨ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਯੋਧਿਆਂ ਤੋਂ ਪ੍ਰੇਰਣਾ ਲੈ ਕੇ ਉਹਨਾਂ ਦੇ ਆਦਰਸ਼ਾਂ ਨੂੰ ਮੰਨ ਕੇ, ਉਹਨਾਂ ਦੇ ਸੁਫ਼ਨਿਆਂ ਦੇ ਭਾਰਤ ਦੀ ਉਸਾਰੀ ਕਰਨੀ ਚਾਹੀਦੀ ਹੈ।

Leave a Reply

Your email address will not be published.