ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਹੀਂ ਸਗੋਂ ਡਿਪਟੀ ਡਾਇਰੈਕਟਰ ਦਾ ਕੱਟਿਆ ਕੁਨੈਕਸ਼ਨ: ਮੰਤਰੀ ਹਰਭਜਨ ਸਿੰਘ

 ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਹੀਂ ਸਗੋਂ ਡਿਪਟੀ ਡਾਇਰੈਕਟਰ ਦਾ ਕੱਟਿਆ ਕੁਨੈਕਸ਼ਨ: ਮੰਤਰੀ ਹਰਭਜਨ ਸਿੰਘ

ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਹੈ ਕਿ ਅਸਲ ’ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਹੀਂ ਸਗੋਂ ਡਿਪਟੀ ਡਾਇਰੈਕਟਰ ਦਾ ਕੁਨੈਕਸ਼ਨ ਕੱਟਿਆ ਗਿਆ ਸੀ, ਜਿਸ ਨੂੰ ਕੁਝ ਹੀ ਮਿੰਟਾਂ ’ਚ ਬਹਾਲ ਕਰ ਦਿੱਤਾ ਗਿਆ ਸੀ।

103 Nodal Grievance Centers established to redress complaints of  electricity consumers : Harbhajan Singh ETO

ਉਹਨਾਂ ਦਾ ਦਾਅਵਾ ਹੈ ਕਿ ਕੁਝ ਹੀ ਮਿੰਟਾਂ ’ਚ ਬਿਜਲੀ ਬਹਾਲ ਕਰ ਦਿੱਤੀ ਗਈ ਸੀ। ਈਟੀਓ ਨੇ ਦਾਅਵਾ ਕੀਤਾ ਹੈ ਕਿ ਡਿਪਟੀ ਡਾਇਰੈਕਟਰ ਦੇ ਨਾਂ ’ਤੇ ਕੁਨੈਕਸ਼ਨ ਸੀ, ਜਿਸ ਨੂੰ ਕੱਟਿਆ ਗਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਬਹਾਲ ਕਰ ਦਿੱਤਾ ਗਿਆ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੀਡੀਆ ਰਿਪੋਰਟਾਂ ਇਹ ਸਾਹਮਣੇ ਆਇਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ ਜਦਕਿ ਅਸਲ ਸਚਾਈ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸੀ ਹੈ। ਉਥੇ ਹੀ ਦੂਜੇ ਪਾਸੇ ਇਕ ਵਿਅਕਤੀ ਗੁਰਜੀਤ ਸਿੰਘ ਨੇ ਦੱਸਿਆ ਕਿ ਸਿਰਫ਼ 19 ਹਜ਼ਾਰ ਦੇ ਕਰੀਬ ਪਾਰਕ ਦਾ ਬਿੱਲ ਨਾ ਭਰਨ ਕਰਕੇ ਬਿਜਲੀ ਕਰਮਚਾਰੀਆਂ ਨੇ ਕੁਨੈਕਸ਼ਨ ਕੱਟ ਦਿੱਤਾ ਸੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕਈ ਮਹੀਨਿਆਂ ਤੋਂ ਕਰਮਚਾਰੀਆਂ ਦੀ ਤਨਖ਼ਾਹ ਨਹੀਂ ਮਿਲੀ।

 

Leave a Reply

Your email address will not be published.