News

ਸ਼ਿਲੌਂਗ ’ਚ ਰਹਿੰਦੇ ਸਿੱਖਾਂ ਨੂੰ ਲੈ ਕੇ ਮੇਘਾਲਿਆ ਸਰਕਾਰ ਦਾ ਵੱਡਾ ਐਲਾਨ

ਪਿਛਲੇ ਦਿਨੀਂ ਮੇਘਾਲਿਆ ਸਰਕਾਰ ਨੇ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਸੀ ਜਿਸ ਤੋਂ ਬਾਅਦ ਸਰਕਾਰ ਦੇ ਇਸ ਫੈਸਲੇ ਕਾਰਨ ਪੂਰੇ ਸਿੱਖ ਜਗਤ ਅੰਦਰ ਰੋਸ ਪਾਇਆ ਜਾ ਰਿਹਾ ਸੀ। ਹੁਣ ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ ਹੈ।

Image

ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਸਿਰਸਾ ਨੇ ਟਵੀਟ ਕਰ ਲਿਖਿਆ ਕਿ, “ਮੇਘਾਲਿਆ ਦੇ ਰਾਜਪਾਲ ਸ਼੍ਰੀ ਸੱਤਿਆਪਾਲ ਮਲਿਕ ਜੀ ਨੇ ਡੀਐਸਜੀਐਮਸੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਹਰੀਜਨ ਕਲੋਨੀ ਵਿੱਚ ਰਹਿਣ ਵਾਲੇ ਸਿੱਖ ਪਰਿਵਾਰਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਨਹੀਂ ਕਰੇਗੀ।”

ਇਸ ਤੋਂ ਅੱਗੇ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ ਕਿ, “DSGMC ਇਨ੍ਹਾਂ ਸਿੱਖ ਪਰਿਵਾਰਾਂ ਦੇ ਅਧਿਕਾਰਾਂ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਲੜਦੀ ਰਹੇਗੀ।”

Click to comment

Leave a Reply

Your email address will not be published.

Most Popular

To Top