ਸ਼ਿਵ ਸੈਨਾ ਆਗੂ ਨੂੰ ਮਾਨਸਾ ਜੇਲ੍ਹ ‘ਚ ਕੀਤਾ ਸ਼ਿਫਟ, ਸ੍ਰੀ ਦਰਬਾਰ ਸਾਹਿਬ ’ਤੇ ਦਿੱਤੀ ਸੀ ਇਤਰਾਜ਼ਯੋਗ ਟਿੱਪਣੀ

 ਸ਼ਿਵ ਸੈਨਾ ਆਗੂ ਨੂੰ ਮਾਨਸਾ ਜੇਲ੍ਹ ‘ਚ ਕੀਤਾ ਸ਼ਿਫਟ, ਸ੍ਰੀ ਦਰਬਾਰ ਸਾਹਿਬ ’ਤੇ ਦਿੱਤੀ ਸੀ ਇਤਰਾਜ਼ਯੋਗ ਟਿੱਪਣੀ

ਸ੍ਰੀ ਹਰਿਮੰਦਰ ਸਾਹਿਬ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਲੀਡਰ ਮੀਤ ਪ੍ਰਧਾਨ ਹਰਵਿੰਦਰ ਸੋਨੀ ਨੂੰ ਜੇਲ੍ਹ ਵਿੱਚ ਹਾਲਤ ਵਿਗੜਦੇ ਵੇਖ ਜੇਲ੍ਹ ਪ੍ਰਸ਼ਾਸਨ ਨੇ ਮਾਨਸਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ। ਜਾਣਕਾਰੀ ਮੁਤਾਬਕ ਹਰਵਿੰਦਰ ਸੋਨੀ ਨੇ ਪਿਛਲੇ ਦਿਨੀ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਨ ਦੀ ਗੱਲ ਆਖੀ ਸੀ, ਜਿਸ ਤੇ ਸਿੱਖ ਜੱਥੇਬੰਦੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਹਰਵਿੰਦਰ ਸੋਨੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।

shiv sena leader harvinder soni shifted to mansa jail

ਪੁਲਿਸ ਨੇ ਫਿਰ ਕਾਨੂੰਨੀ ਰਾਏ ਲੈਂਦਿਆਂ 16 ਨਵੰਬਰ ਨੂੰ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ਵਿੱਚ ਧਾਰਾ 295-ਏ ਸਮੇਤ 504 ਅਤੇ 505 ਤਹਿਤ ਕੇਸ ਦਰਜ ਕਰਕੇ 18 ਨਵੰਬਰ ਨੂੰ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰ ਲਿਆ। ਉਸੇ ਦਿਨ ਉਸ ਨੂੰ ਜੂਡੀਸ਼ੀਅਲ ਰਿਮਾਂਡ ਦੇ ਕੇ ਕੇਂਦਰੀ ਜੇਲ੍ਹ ਗੁਰਦਾਸਪੁਰ ਭੇਜ ਦਿੱਤਾ।

ਬੀਤੀ ਰਾਤ ਜੇਲ੍ਹ ਵਿਚ ਬੰਦ ਕੁਝ ਕੈਦੀਆਂ ਨੇ ਹਰਵਿੰਦਰ ਸੋਨੀ ਨਾਲ ਹੱਥੋਪਾਈ ਦੀ ਕੋਸ਼ਿਸ਼ ਵੀ ਕੀਤੀ। ਬੀਤੇ ਦਿਨ ਵੀ 100 ਤੋਂ ਵੱਧ ਜੇਲ੍ਹ ਵਿਚ ਬੰਦ ਸਿੱਖਾਂ ਨੇ ਹਰਵਿੰਦਰ ਸੋਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਸ ’ਤੇ ਕੁਝ ਨਿਹੰਗ ਸਿੰਘਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਇਸ ਜੇਲ੍ਹ ਵਿਚ ਉਸ ਦੀ ਜਾਨ ਨੂੰ ਖ਼ਤਰਾ ਦੇਖ ਕੇ ਜੇਲ੍ਹ ਸੁਪਰਡੈਂਟ ਹਰਜਿੰਦਰ ਸਿੰਘ ਨੇ ਬੀਤੇ ਦਿਨ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਹਰਵਿੰਦਰ ਸੋਨੀ ਨੂੰ ਇਸ ਜੇਲ੍ਹ ਦੀ ਥਾਂ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਕਰਨ ਦਾ ਫ਼ੈਸਲਾ ਕਰਦਿਆਂ ਮਾਨਸਾ ਜੇਲ੍ਹ ਭੇਜ ਦਿੱਤਾ ਹੈ।

Leave a Reply

Your email address will not be published.