ਸ਼ਿਵ ਸੈਨਾ ਆਗੂ ਸੁਧੀਰ ਸੁਰੀ ’ਤੇ ਹੋਇਆ ਹਮਲਾ, ਹਸਪਤਾਲ ’ਚ ਲਏ ਆਖਰੀ ਸਾਹ

 ਸ਼ਿਵ ਸੈਨਾ ਆਗੂ ਸੁਧੀਰ ਸੁਰੀ ’ਤੇ ਹੋਇਆ ਹਮਲਾ, ਹਸਪਤਾਲ ’ਚ ਲਏ ਆਖਰੀ ਸਾਹ

ਅੰਮ੍ਰਿਤਸਰ ਵਿੱਚ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮਿਲੇ ਵੇਰਵਿਆਂ ਅਨੁਸਾਰ ਅੱਜ ਉਕਤ ਆਗੂ ਗੋਪਾਲ ਮੰਦਿਰ ਵਿਖੇ ਗਿਆ ਸੀ, ਜਿੱਥੇ ਮੰਦਰ ਦੇ ਹੀ ਇਕ ਹੋਰ ਆਗੂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਸ ਦੌਰਾਨ ਉਸ ਦੀ ਮੌਤ ਹੋ ਗਈ ਹੈ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

Amritsar: Shiv Sena leader Sudhir Suri shot dead in broad daylight outside a temple

ਜਾਣਕਾਰੀ ਮਿਲੀ ਹੈ ਕਿ ਉਸ ਨੂੰ 3-4 ਗੋਲੀਆਂ ਵੱਜੀਆਂ ਹਨ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਮਲੇ ਦੀ ਇੱਕ ਵੀਡੀਓ ਵੀ ਸਾਹਮਣੇ ਆ ਚੁੱਕੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਵੀ ਗੋਲੀ ਸੂਰੀ ਦੇ ਸੱਜੀ ਬਾਂਹ ‘ਚ ਵੱਜੀ, ਜਿਸ ਤੋਂ ਬਾਅਦ ਸੂਰੀ ਜ਼ਮੀਨ ‘ਤੇ ਡਿੱਗ ਗਏ।

ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਤੁਰੰਤ ਹਫੜਾ-ਦਫੜੀ ਮੱਚ ਗਈ, ਨਾਲ ਆਏ ਸ਼ਿਵ ਸੈਨਾ ਕਾਰਕੁੰਨਾਂ ਨੇ ਜਿੱਥੇ ਸੂਰੀ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਪਿੱਛੋਂ ਦੀ ਫਾਇਰਿੰਗ ਦਾ ਸਿਸਿਲਾ ਜਾਰੀ ਸੀ। ਜਿਸ ਤੋਂ ਬਾਅਦ ਇੱਕ ਸ਼ਿਵ ਸੈਨਾ ਕਾਰਕੁੰਨ ਵੱਲੋਂ ਜਵਾਬੀ ਫਾਇਰਿੰਗ ਵੀ ਕੀਤੀ ਗਈ।

ਦੱਸ ਦਈਏ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਹਮੇਸ਼ਾਂ ਹੀ ਸੁਰਖੀਆਂ ‘ਚ ਰਹਿੰਦੇ ਸਨ ਤੇ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਜਾਨੋ ਮਾਰਨ ਦੀਆਂ ਧਮਕੀਆਂ ਮਿੱਲ ਚੁੱਕੀਆਂ ਸਨ। ਹਾਸਿਲ ਜਾਣਕਾਰੀ ਮੁਤਾਬਿਕ ਮੰਦਿਰ ਦੀ ਪ੍ਰਧਾਨਗੀ ਨੂੰ ਲੈ ਕੇ ਇਕ ਰੰਜਿਸ਼ ਤਹਿਤ ਸੂਰੀ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਪੁਲਿਸ ਦੀ ਫੌਰੀ ਕਾਰਵਾਈ ਮਗਰੋਂ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਦਾ ਨਾਂਅ ਸੰਦੀਪ ਸਿੰਘ ਦੱਸਿਆ ਜਾ ਰਿਹਾ ਹੈ।

Leave a Reply

Your email address will not be published.