ਸ਼ਿਵ ਸੈਨਾ ਆਗੂ ਸੋਨੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ ‘ਚ

 ਸ਼ਿਵ ਸੈਨਾ ਆਗੂ ਸੋਨੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ ‘ਚ

ਸ੍ਰੀ ਹਰਿਮੰਦਰ ਸਾਹਿਬ ਬਾਰੇ ਟਿੱਪਣੀ ਕਰਨ ਦੇ ਮਾਮਲੇ ਵਿਚ ਗੁਰਦਾਸਪੁਰ ਪੁਲਿਸ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਸ਼ਿਵ ਸੈਨਾ ਆਗੂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਦੱਸ ਦਈਏ ਕਿ ਹਰਵਿੰਦਰ ਸੋਨੀ ਵਲੋਂ ਜੋ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਿਤ ਟਿੱਪਣੀ ਕੀਤੀ ਗਈ ਸੀ, ਉਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਦੋ ਦਿਨ ਦੇ ਧਰਨੇ ਤੋਂ ਬਾਅਦ ਪਹਿਲਾ ਤਾਂ ਪੁਲਿਸ ਨੇ ਪਰਚਾ ਕੀਤਾ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ। ਦੋ ਦਿਨ ਦੀ ਸਿੱਖ ਜਥੇਬੰਦੀਆਂ ਵਲੋਂ ਕੀਤੀ ਗਈ ਜੱਦੋ- ਜਹਿਦ ਤੋਂ ਬਾਅਦ ਅੱਜ ਪੁਲਿਸ ਨੇ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਦਾਲਤ ਵਿਚ ਪੇਸ਼ ਕੀਤਾ।

ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਮਾਹੌਲ ਗਰਮਾ ਗਿਆ ਸੀ।

ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਦੇ ਦੋਸ਼ੀ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

 

Leave a Reply

Your email address will not be published.