ਸ਼ਿਵ ਸੈਨਾ ਲੀਡਰ ਸੂਰੀ ਦਾ ਅੱਜ ਹੋਵੇਗਾ ਸਸਕਾਰ, ਸ਼ਹੀਦ ਦੇ ਦਰਜੇ ਬਾਰੇ ਕੇਂਦਰ ਨੂੰ ਭੇਜੀ ਜਾਵੇਗੀ ਸਿਫਾਰਸ਼

 ਸ਼ਿਵ ਸੈਨਾ ਲੀਡਰ ਸੂਰੀ ਦਾ ਅੱਜ ਹੋਵੇਗਾ ਸਸਕਾਰ, ਸ਼ਹੀਦ ਦੇ ਦਰਜੇ ਬਾਰੇ ਕੇਂਦਰ ਨੂੰ ਭੇਜੀ ਜਾਵੇਗੀ ਸਿਫਾਰਸ਼

ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਵੇਗਾ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਇਸ ਲਈ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਦੱਸ ਦਈਏ ਕਿ ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

Hindu leader Sudhir Suri killed in Amritsar, killer's car had sticker of  Sikh preacher's rally

ਕੱਲ੍ਹ ਰਾਤ ਸ਼ਨੀਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਸਸਕਾਰ ਕਰਨ ਦਾ ਐਲਾਨ ਕੀਤਾ ਸੀ। ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇਗੀ ਕਿਉਂਕਿ ਇਹ ਕੇਂਦਰ ਸਰਕਾਰ ਨਾਲ ਜੁੜਿਆ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਸੂਰੀ ਪਰਿਵਾਰ ਨੂੰ ਸੁਰੱਖਿਆ ਦੇ ਨਾਲ ਨਾਲ ਤਰਸ ਦੇ ਆਧਾਰ ’ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

 

Leave a Reply

Your email address will not be published.