ਸ਼ਿਵ ਸੈਨਾ ਲੀਡਰ ਸੋਨੀ ਦੀ ਜ਼ਮਾਨਤ ਪਟੀਸ਼ਨ ਰੱਦ, ਸ੍ਰੀ ਦਰਬਾਰ ਸਾਹਿਬ ਦੇ ਖਿਲਾਫ਼ ਕੀਤੀ ਸੀ ਇਤਰਾਜ਼ਯੋਗ ਟਿੱਪਣੀ

ਸਥਾਨਕ ਸੀਜੇਐਮ ਗੁਰਦਾਸਪੁਰ ਨੇ ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਹਰਵਿੰਦਰ ਸੋਨੀ ਨੇ ਬੀਤੇ ਸਮੇਂ ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਸ ਨੇ ਸ੍ਰੀ ਦਰਬਾਰ ਸਾਹਿਬ ਦੇ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਪ੍ਰਯੋਗ ਕੀਤਾ ਸੀ।
ਇਸ ਸਬੰਧੀ ਸਿੱਖ ਸੰਗਠਨਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਦਫ਼ਤਰ ਦਾ ਘਿਰਾਓ ਕਰਕੇ ਸੋਨੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਸਿਟੀ ਪੁਲਿਸ ਨੇ ਸੋਨੀ ਦੇ ਖਿਲਾਫ਼ 295ਏ, 504 ਤੇ 505 ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ।
ਗੁਰਦਾਸਪੁਰ ਜੇਲ੍ਹ ਵਿੱਚ ਸਿੱਖ ਕੈਦੀਆਂ ਵੱਲੋਂ ਉਸ ਤੇ ਹਮਲਾ ਕਰਨ ਤੋਂ ਬਾਅਦ ਸ਼ਿਵ ਸੈਨਾ ਲੀਡਰ ਨੂੰ ਸੁਨਾਮ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।