ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦਾ ਸੱਦਾ, ਪਰ ਪਟਿਆਲਾ ’ਚ ਦੇਖਣ ਨੂੰ ਨਹੀਂ ਮਿਲਿਆ ਬੰਦ ਦਾ ਅਸਰ

 ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦਾ ਸੱਦਾ, ਪਰ ਪਟਿਆਲਾ ’ਚ ਦੇਖਣ ਨੂੰ ਨਹੀਂ ਮਿਲਿਆ ਬੰਦ ਦਾ ਅਸਰ

ਬਿਤੀ ਕੱਲ ਅੰਮ੍ਰਿਤਸਰ ਵਿੱਚ ਧਰਨੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਸੀ।

ਸ਼ਿਵ ਸੈਨਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦਾ ਅਸਰ ਪਟਿਆਲਾ ਵਿੱਚ ਨਜ਼ਰ ਨਹੀਂ ਆਇਆ। ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਆਮ ਵਾਂਗ ਖੋਲੀਆਂ ਗਈਆਂ ਹਨ। ਪਟਿਆਲਾ ਦੇ ਐਸਐਸਪੀ ਖੁਦ ਹਾਲਾਤਾਂ ਦਾ ਮੁਆਇਨਾ ਕਰਨ ਲਈ ਬਾਜ਼ਾਰ ਵਿੱਚ ਪਹੁੰਚੇ ਜਿੱਥੇ ਓਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਾਲਾਤਾਂ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੇ ਯਕੀਨ ਨਾ ਕੀਤਾ ਜਾਵੇ ਅਤੇ ਕੋਈ ਵੀ ਸਮੱਸਿਆ ਆਉਣ ਤੇ ਪੁਲਿਸ ਨੂੰ ਸੰਪਰਕ ਕੀਤਾ ਜਾਵੇ। ਓਹਨਾਂ ਕਿਹਾ ਕਿ ਜੇ ਕਿਸੇ ਵੱਲੋਂ ਹਾਲਾਤਾਂ ਨੂੰ ਲੈ ਕੇ ਕੋਈ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਓਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਪਟਿਆਲਾ ਵਿੱਚ ਕਰੀਬ 3 ਹਜ਼ਾਰ ਸੁਰੱਖਿਆ ਮੁਲਾਜਮ ਤਾਇਨਾਤ ਕੀਤੇ ਗਏ ਨੇ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਿਪਟਣ ਦੀ ਤਿਆਰੀ ਕੀਤੀ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

Leave a Reply

Your email address will not be published.