ਸ਼ੂਟਰ ਟੀਨੂੰ ਦੇ ਫਰਾਰ ਹੋਣ ‘ਤੇ ਸਰਕਾਰ ਦੀ ਸਖ਼ਤੀ, ਮਾਮਲੇ ‘ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ

 ਸ਼ੂਟਰ ਟੀਨੂੰ ਦੇ ਫਰਾਰ ਹੋਣ ‘ਤੇ ਸਰਕਾਰ ਦੀ ਸਖ਼ਤੀ, ਮਾਮਲੇ ‘ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ, ਦੀਪਕ ਟੀਨੂੰ ਦੇ ਮਾਮਲੇ ਦੀ ਜਾਂਚ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਜੋ ਵੀ ਪੁਲਿਸ ਮੁਲਾਜ਼ਮ ਨੇ ਅਣਗਹਿਲੀ ਵਰਤੀ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

गैंगस्टर लॉरेंस बिश्नोई का साथी दीपक टीनू मानसा से फरार, मूसेवाला हत्याकांड  की साजिश में शामिल – MH One News

ਅੱਜ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨਸਾ ਪੁਲਿਸ ਦੀ ਗ੍ਰਿਫ਼ਤ ’ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਇਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਲਾਪ੍ਰਵਾਹੀ ਕਰਕੇ ਹੀ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਦੀ ਗਾਜ ਕਈ ਪੁਲਿਸ ਮੁਲਾਜ਼ਮਾਂ ਉੱਪਰ ਡਿੱਗ ਸਕਦੀ ਹੈ।

ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਗੈਂਗਸਟਰ ਟੀਨੂੰ ਨੂੰ ਆਪਣੀ ਨਿੱਜੀ ਗੱਡੀ ਵਿੱਚ ਕਪੂਰਥਲਾ ਤੋਂ ਮਾਨਸਾ ਲਿਆ ਰਿਹਾ ਸੀ। ਪੁਲਿਸ ਟੀਨੂੰ ਨੂੰ ਕਪੂਰਥਲਾ ਤੋਂ ਲੈ ਕੇ ਕਿਸੇ ਅਣਪਛਾਤੀ ਥਾਂ ‘ਤੇ ਛਾਪੇਮਾਰੀ ਕਰਨ ਲਈ ਲੈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ।

ਦੱਸ ਦਈਏ ਕਿ ਸ਼ਾਰਪ ਸ਼ੂਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਸੀਆਈਏ ਮਾਨਸਾ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਸੀਆਈਏ ਮਾਨਸਾ ਦੀ ਟੀਮ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਘਟਨਾ ਰਾਤ ਕਰੀਬ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੇ ਫਰਾਰ ਹੋਣ ਤੋਂ ਬਾਅਦ ਅਲਰਟ ਹੋਈ ਪੰਜਾਬ ਪੁਲਿਸ ਨੇ ਰਾਜਸਥਾਨ ਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ।

Leave a Reply

Your email address will not be published.