ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਸਾਥੀ ਗ੍ਰਿਫ਼ਤਾਰ, ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼

 ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਸਾਥੀ ਗ੍ਰਿਫ਼ਤਾਰ, ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼

ਨੇਪਾਲ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਸਮੇਤ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਹੈ। ਤਿੰਨਾਂ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਦੇ ਸੀਆਈਏ ਥਾਣੇ ਵਿੱਚ ਰੱਖਿਆ ਗਿਆ ਹੈ। ਇਹਨਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਦਿੱਲੀ ਏਅਰਪੋਰਟ ਪਹੁੰਚ ਗਈ ਹੈ।

ਇਸ ਤੋਂ ਬਾਅਦ ਉਹਨਾਂ ਨੂੰ ਚੰਡੀਗੜ੍ਹ ਹਵਾਈ ਅੱਡੇ ਤੇ ਲਿਆਂਦਾ ਜਾਵੇਗਾ। ਫਿਰ ਇਹਨਾਂ ਨੂੰ ਸੜਕੀ ਰਸਤੇ ਰਾਹੀਂ ਮਾਨਸਾ ਲਿਆਂਦਾ ਜਾਵੇਗਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਸੀ।

ਦੱਸ ਦਈਏ ਕਿ ਇਹਨਾਂ ਗੈਂਗਸਟਰਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਜਾਵੇਗਾ, ਜਿੱਥੇ ਕਿ ਇਨ੍ਹਾਂ ਦਾ ਮੈਡੀਕਲ ਚੈਕਅਪ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਵਲੋਂ ਸਿਵਲ ਹਸਪਤਾਲ ਵਿਚ ਸੁਰੱਖਿਆ ਸਖ਼ਤ ਕੀਤੀ ਗਈ। ਸ਼ੂਟਰਾਂ ਦੇ ਮੈਡੀਕਲ ਚੈਕਅਪ ਤੋਂ ਬਾਅਦ ਇਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ, ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਿੱਧੂ ਮੂਸੇਵਾਲਾ ਦੇ ਫਰਾਰ ਸ਼ੂਟਰ ਦੀਪਕ ਮੁੰਡੀ ਨੂੰ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

 

Leave a Reply

Your email address will not be published.