ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੱਲੇਵਾਲ ਦਾ ਜਾਣਿਆ ਹਾਲ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੱਲੇਵਾਲ ਦਾ ਜਾਣਿਆ ਹਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਰਨ ਵਰਤ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਬਾਦਲ ਨੇ ਕਿਸਾਨ ਆਗੂ ਡੱਲੇਵਾਲ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਸੰਘਰਸ਼ ‘ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਹਰ ਵਰਗ ਦੇ ਲੋਕ ਧਰਨੇ ਲਾਉਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਕਿਸਾਨ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਦਸ ਦਈਏ ਫਰੀਦਕੋਟ ਦੇ ਟਹਿਣਾ ਪਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲਾਏ ਗਏ ਧਰਨਾ ਦਾ ਅੱਡ 9ਵਾਂ ਦਿਨ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ 6ਵੇਂ ਦਿਨ ਜਾਰੀ ਹੈ।

ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਨਜ਼ਰ ਆ ਰਹੀ ਹੈ ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਚੇ ਡਟੇ ਹੋਏ ਹਨ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਨਹੀਂ ਜਾਰੀ ਕਰਦੀ ਉਸ ਵੇਲੇ ਤੱਕ ਉਹ ਇਹ ਲੜਾਈ ਲੜਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨਾਂ ਦੇ ਚੱਲਦਿਆਂ ਉਨ੍ਹਾਂ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇ ਅਤੇ ਕੱਲ੍ਹ ਗੈਰ-ਸਿਆਸੀ SKM ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਧਰਨੇ ਨੂੰ ਲੈ ਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਧਰਨੇ ਦੌਰਾਨ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ। ਜਿੰਨਾ ਸਮਾਂ ਮੋਰਚੇ ਨੂੰ ਜਿੱਤ ਪ੍ਰਾਪਤ ਨਹੀਂ ਹੁੰਦੀ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

 

Leave a Reply

Your email address will not be published.