News

ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਲੀਆਂ ਪੱਗਾਂ ਬੰਨ੍ਹ ਕੱਢਿਆ ਰੋਸ ਮਾਰਚ

ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀ ਹੁਸ਼ਿਆਰਪੁਰ ਵੱਲੋਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਮੈਂਬਰ ਐਸਜੀਪੀਸੀ ਦੀ ਅਗਵਾਈ ਵਿੱਚ ਅੱਜ ਅਜ਼ਾਦੀ ਦੀ 75ਵੀ ਵਰ੍ਹੇਗੰਢ ਮੌਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੁਸ਼ਿਆਰਪੁਰ ਦੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਾਲੀਆਂ ਪੱਗਾਂ ਅਤੇ ਕਾਲੀਆਂ ਝੰਡੀਆਂ ਨਾਲ ਪੈਦਲ ਮਾਰਚ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਕਮੇਟੀ ਵੱਲੋਂ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਦਿੱਤਾ ਗਿਆ ਹੈ। ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਦੇ ਜ਼ਿਲ੍ਹਾ ਹੈਡਕੁਆਟਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਸ ਦੇ ਚਲਦਿਆਂ ਬਟਾਲਾ ਵਿਖੇ ਐਸਜੀਪੀ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਅਤੇ ਹੋਰਨਾਂ ਗੁਰਦੁਆਰਾ ਸਾਹਿਬ ਵਿੱਚ ਡਿਊਟੀ ਕਰ ਰਹੇ ਮੈਨੇਜਰ ਅਤੇ ਐਸਜੀਪੀਸੀ ਮੁਲਾਜ਼ਮ ਵੱਲੋਂ ਰੋਸ ਮਾਰਚ ਕੀਤਾ ਗਿਆ। ਬੰਦੀ ਸਿੰਘਾਂ ਦੀ ਜਲਦ ਰਿਹਾਈ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਐਸਜੀਪੀਸੀ ਪ੍ਰਧਾਨ ਐਚਐਸ ਧਾਮੀ ਦੀ ਅਗਵਾਈ ਵਿੱਚ ਅੱਜ ਐਸਜੀਪੀਸੀ ਮੈਂਬਰ ਦੁਆਰਾ ਕਾਲੀਆਂ ਪੱਗਾਂ ਬੰਨ੍ਹ ਕੇ ਮਾਰਚ ਕੱਢਿਆ ਗਿਆ ਹੈ।

Click to comment

Leave a Reply

Your email address will not be published.

Most Popular

To Top