News

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਤੇ ਉਸ ਦਾ ਪੁੱਤਰ ਕੀਤਾ ਪਾਰਟੀ ’ਚੋਂ ਬਾਹਰ

ਅੱਜ ਮੋਗਾ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਾਰਟੀ ਦੀ ਪਿੱਠ ਪਿੱਛੇ ਛੁਰਾ ਮਾਰਨ ਵਾਲਿਆਂ ਲਈ ਪਾਰਟੀ ਵਿਚ ਕੋਈ ਜਗ੍ਹਾ ਨਹੀਂ।

ਇਸ ਦੇ ਨਾਲ ਹੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਹੇ ਜਗਦੀਪ ਸਿੰਘ ਗਟਰਾ ਨੂੰ ਵੀ ਪਾਰਟੀ ‘ਚੋਂ ਬਾਹਰ ਕਰ ਦਿੱਤਾ ਗਿਆ ਹੈ।

ਮੋਗਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਸਾਬਕਾ ਮੇਅਰ ਅਕਸ਼ਿਤ ਜੈਨ ਅਤੇ ਤਿੰਨ ਹੋਰ ਅਕਾਲੀਆਂ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਦਿਖਾਇਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਕਿ ਵਿਧਾਨ ਸਭਾ ਚੋਣਾਂ ਚ ਇਨ੍ਹਾਂ ਸਾਰਿਆਂ ਨੇ ਕਾਂਗਰਸ ਦੀ ਮੱਦਦ ਕੀਤੀ ਹੈ।

Click to comment

Leave a Reply

Your email address will not be published.

Most Popular

To Top