News

ਸ਼੍ਰੋਮਣੀ ਕਮੇਟੀ ਗੋਲਕਾਂ ਸਾਂਭਣਾ ਜਾਣਦੇ ਨੇ, ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਹੀਂ: ਭਾਈ ਢੱਡਰੀਆਂ ਵਾਲੇ

ਲੰਬੀ ਚੁੱਪ ਤੋਂ ਬਾਅਦ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜਿੱਥੇ ਕਿਸਾਨੀ ਅੰਦੋਲਨ ਤੇ ਬੋਲੇ ਉੱਥੇ ਹੀ ਉਹਨਾਂ ਨੇ ਸ੍ਰੋਮਣੀ ਕਮੇਟੀ ਨੂੰ ਵੀ ਨਿਸ਼ਾਨੇ ਤੇ ਲਿਆ ਹੈ। ਕਪੂਰਥਲਾ ਦੇ ਕਸਬਾ ਨਡਾਲਾ ‘ਚ ਪਹੁੰਚੇ ਭਾਈ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ‘ਤੇ ਬੋਲਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਿਜ਼ ਗੋਲਕਾਂ ਦੀ ਰਾਖੀ ਕੀਤੀ ਜਾਂਦੀ ਹੈ ਨਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ।

ਉਹਨਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਪਤਾ ਹੈ ਕਿ ਪੈਸਿਆਂ ਨੂੰ ਉਹਨਾਂ ਵੱਲੋਂ ਛਾਪਿਆ ਨਹੀਂ ਜਾ ਸਕਦਾ ਹੈ ਪਰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੁਬਾਰਾ ਛਪਵਾਏ ਜਾ ਸਕਦੇ ਹਨ। ਇਸ ਮੌਕੇ ‘ਤੇ ਭਾਈ ਢੱਡਰੀਆਂ ਵਾਲੇ ਵੱਲੋਂ ਭਾਈ ਅਮਰੀਕ ਸਿੰਘ ਅਜਨਾਲਾ ‘ਤੇ ਵੀ ਨਿਸ਼ਾਨੇ ਸਾਧੇ ਗਏ।

ਇੰਨਾ ਹੀ ਨਹੀਂ ਉਹਨਾਂ ਇਹ ਵੀ ਕਿਹਾ ਕਿ ਅੱਜ ਤੱਕ ਸਰਕਾਰਾਂ ਦੀ ਸ਼ਹਿ ‘ਤੇ ਨਸ਼ਾ ਸ਼ਰੇਆਮ ਵਿੱਕ ਰਿਹਾ। ਇਹ ਕਦੇ ਵੀ ਬੰਦ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਇਸ ਲਈ ਲੋਕਾਂ ਨੂੰ ਖ਼ੁਦ ਹੀ ਜਾਗਰੂਕ ਹੋਣ ਦੀ ਲੋੜ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ  ਗਿਆ ਸੀ।

ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 328 ਸਰੂਪਾਂ ਦੇ ਮਾਮਲੇ ‘ਚ ਸਪਸ਼ਟੀ ਕਰਨ ਦਿੱਤਾ ਗਿਆ ਹੈ। ਉੱਥੇ ਹੀ ਭਾਈ ਰਣਜੀਤ ਸਿੰਘ ਵੱਲੋਂ ਗਾਇਬ ਹੋਏ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੂੰ ਲੰਮੇ ਹੱਥੀਂ ਲਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top