ਸ਼੍ਰੋਮਣੀ ਕਮੇਟੀ ਹੋਈ ਸਖ਼ਤ, ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲੇ ਸਾਵਧਾਨ

 ਸ਼੍ਰੋਮਣੀ ਕਮੇਟੀ ਹੋਈ ਸਖ਼ਤ, ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲੇ ਸਾਵਧਾਨ

ਸਰੀਰ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਾਉਣ ਵਾਲਿਆਂ ਨੂੰ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।

Image

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਹਨਾਂ ਵਿੱਚੋਂ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਕੁੜੀ ਖਿਲਾਫ਼ ਹੈ ਜਿਸ ਨੇ ਆਪਣੀ ਲੱਤ ਤੇ ਸਿੱਖ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖ਼ਿਲਾਫ਼ ਹੈ, ਜਿਸ ਨੇ ਆਪਣੇ ਸਰੀਰ ਤੇ ਗੁਰਬਾਣੀ ਦੀ ਤੁਕ ਵਾਲਾ ਟੈਟੂ ਬਣਵਾਇਆ ਹੈ। ਸ਼੍ਰੋਮਣੀ ਕਮੇਟੀ ਨੇ ਉਕਤ ਦੋਵਾਂ ਖਿਲਾਫ਼ ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਸ਼ਿਕਾਇਤ ਕੀਤੀ ਹੈ।

ਇਹ ਸ਼ਿਕਾਇਤਾਂ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਵੱਲੋਂ ਵੀ ਗੁਰਬਾਣੀ ਦੀ ਇਕ ਤੁਕ ਵਾਲਾ ਟੈਟੂ ਬਣਵਾਉਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ।

Leave a Reply

Your email address will not be published.