News

ਸਕਾਲਰਸ਼ਿਪ ਘੁਟਾਲੇ ’ਚ ਕਸੂਤੇ ਘਿਰੇ ਕੈਬਨਿਟ ਮੰਤਰੀ ਧਰਮਸੋਤ, ਆਪ ਨੇ ਜਲੰਧਰ ’ਚ ਕੀਤਾ ਰੋਸ ਪ੍ਰਦਰਸ਼ਨ

APP protesters

ਜਲੰਧਰ: 64 ਕਰੋੜ ਰੁਪਏ ਦੀ ਦਲਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੁਟਾਲੇ ਦਾ ਮੁੱਦਾ ਪੰਜਾਬ ‘ਚ ਗਰਮਾਇਆ ਹੋਇਐ, ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀਆਂ ਨੇ ਘਪਲੇ ਲਈ ਕਥਿਤ ਤੌਰ ਤੇ ਜ਼ਿੰਮੇਵਾਰ ਦੱਸੇ ਜਾ ਰਹੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਵਿਰੋਧੀਆਂ ਦਾ ਇਲਜ਼ਾਮ ਹੈ ਕਿ ਕੈਬਨਿਟ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਫੰਡਾਂ ਵਿੱਚ ਘਪਲਾ ਕੀਤਾ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਅਸਤੀਫੇ ਦੀ ਮੰਗ ਜ਼ੋਰ ਫੜ੍ਹਨ ਲੱਗੀ ਹੈ, ਉਧਰ ਆਮ ਅਦਾਮੀ ਪਾਰਟੀ ਨੇ ਮੁੱਖ ਮੰਤਰੀ ਮਾਮਲੇ ਦੀ ਜਾਂਚ ਮੁੱਖ ਸਕੱਤਰ ਤੋਂ ਕਰਵਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਸੀਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਸੜਕਾਂ ਤੇ ਉਤਰ ਆਈ ਹੈ, ਅੱਜ ਜਲੰਧਰ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਬੀਬਾ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਆਪ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਵੀ ਫੂਕਿਆ ਹੈ।

Also Read: ਆਪ ਨੇ ਮੰਗਿਆ ਮੰਤਰੀ ਧਰਮਸੋਤ ਦਾ ਅਸਤੀਫ਼ਾ, ਆਗੂ ਚੀਮਾ ਦੀ ਅਗਵਾਈ ’ਚ ਫੂਕਿਆ ਪੁਤਲਾ

ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਸਰਕਾਰ ਮਾਮਲੇ ਦੀ ਜਾਂਚ ਮੁੱਖ ਸਕੱਤਰ ਦੇ ਹਵਾਲੇ ਕਰ ਕੇ ਮੰਤਰੀ ਧਰਮਸੋਤ ਨੂੰ ਬਚਾਉਣਾ ਚਾਹੁੰਦੀ ਹੈ, ਜਦਕਿ ਅਜਿਹਾ ਹੀ ਘਪਲਾ ਅਕਾਲੀ ਦਲ ਦੀ ਸਰਕਾਰ ਸਮੇਂ ਵੀ ਹੋਇਆ ਸੀ, ਜਿਸ ਦੇ ਦੋਸ਼ੀਆਂ ਨੂੰ ਫੜਨ ਦਾ ਦਾਅਵਾ ਵੀ ਮੌਜੂਦਾ ਕਾਂਗਰਸ ਸਰਕਾਰ ਨੇ ਕੀਤਾ ਸੀ ਪਰ ਦੋਸ਼ੀਆਂ ਨੂੰ ਫੜਨ ਦੀ ਬਜਾਇ ਹੁਣ ਉਨ੍ਹਾਂ ਦੇ ਆਪਣੇ ਹੀ ਮੰਤਰੀ ਅਕਾਲੀਆਂ ਵਾਂਗੂ ਕਥਿਤ ਘਪਲੇ ਕਰਨ ਲੱਗੇ ਹੋਏ ਹਨ।

ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਘਪਲਿਆਂ ਦੀ ਸਰਕਾਰ ਕਹਿ ਕੇ ਵੀ ਸੰਬੋਧਨ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁੱਝ ਸਮੇਂ ਵਿੱਚ ਹੀ ਰੇਤ ਘੁਟਾਲਾ, ਸ਼ਰਾਬ ਘੁਟਾਲਾ, ਖੇਤੀ ਬੀਜ ਘੁਟਾਲੇ ਵਰਗੇ ਅਨੇਕਾ ਘੁਟਾਲੇ ਸਾਹਮਣੇ ਆ ਚੁੱਕੇ ਨੇ, ਪਰ ਹਰ ਵਾਰ ਜਾਂਚ ਦੀ ਥਾਂ ਤੇ ਮਾਮਲੇ ਨੂੰ ਰਫਾ ਦਫਾ ਕਰ ਦਿੱਤਾ ਜਾਂਦਾ ਹੈ।

Click to comment

Leave a Reply

Your email address will not be published. Required fields are marked *

Most Popular

To Top