Punjab

ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿਰੁੱਧ ਅਕਾਲੀ ਦਲ ਵੱਲੋਂ ਕਾਂਗਰਸ ਖਿਲਾਫ਼ 2 ਨਵੰਬਰ ਨੂੰ ਰੈਲੀ ਦਾ ਐਲਾਨ

64 ਕਰੋੜ ਵਜ਼ੀਫੇ ਘੋਟਾਲੇ ਮਾਮਲੇ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਲੈ ਕੇ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਇੱਥੋਂ ਤੱਕ ਕਿ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਵੀ ਚੁੱਕਿਆ ਗਿਆ ਹੈ। ਪਰ ਇਸ ਦਾ ਕੋਈ ਹੱਲ ਨਾ ਨਿਕਲਣ ‘ਤੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਪਟਿਆਲਾ ‘ਚ ਹਲਕਾ ਆਦਮਪੁਰ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂ ਨੇ ਐਲਾਨ ਕੀਤਾ ਕਿ 2 ਨਵੰਬਰ ਨੂੰ ਨਾਭਾ ‘ਚ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਵੱਡੀ ਰੈਲੀ ਕੱਢੀ ਜਾਵੇਗੀ। ਇਸ ਮੌਕੇ ‘ਤੇ ਪਵਨ ਕੁਮਾਰ ਟੀਨੂੰ ਵੱਲੋਂ ਦੋਸ਼ ਲਾਇਆ ਗਿਆ ਕਿ ਕੈਪਟਨ ਵੱਲੋਂ ਲਗਾਤਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਹੈ ਕਿ ਇਸ ਘੋਟਾਲੇ ਨਾਲ ਹਜ਼ਾਰਾਂ ਬੱਚਿਆਂ ਦਾ ਭਵਿੱਖ ਖਤਰੇ ਵਿੱਚ ਪਿਆ ਜੋ ਕਿ ਅਕਾਲੀ ਦਲ ਨਹੀਂ ਹੋਣ ਦੇਵੇਗਾ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾਵੇਗੀ। ਦੱਸ ਦਈਏ ਕਿ ਵਜ਼ੀਫੇ ਘੁਟਾਲੇ ਮਾਮਲੇ ‘ਚ ਵਿਰੋਧੀਆਂ ਵੱਲੋਂ ਕੈਪਟਨ ਨੂੰ ਘੇਰਨ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਕੈਪਟਨ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਅਤੇ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਵਜ਼ੀਫੇ ਘੁਟਾਲੇ ਮਾਮਲੇ ‘ਚ ਦਲਿਤ ਬੱਚਿਆਂ ਨੂੰ ਕਦੋਂ ਤੱਕ ਇਨਸਾਫ਼ ਦਿਵਾਇਆ ਜਾਂਦਾ ਹੈ ਜਾਂ ਫਿਰ ਸਿਆਸੀ ਲੀਡਰ ਮਹਿਜ਼ ਇਸ ਮਾਮਲੇ ਨੂੰ ਵੋਟਾਂ ਲਈ ਇਸੇ ਤਰ੍ਹਾਂ ਹੀ ਠੰਡੇ ਬਸਤੇ ਪਾਈ ਰੱਖਦੇ ਹਨ।

Click to comment

Leave a Reply

Your email address will not be published. Required fields are marked *

Most Popular

To Top