News

ਸਕੂਲ ਫ਼ੀਸ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਲਾਕਡਾਊਨ ਕਾਰਨ ਬੀਤੇ ਸਾਲ ਤੋਂ ਹੁਣ ਤੱਕ ਸਕੂਲਾਂ ਅਤੇ ਮਾਪਿਆਂ ਵਿਚਕਾਰ ਫ਼ੀਸਾਂ ਨੂੰ ਲੈ ਕੇ ਕਾਫ਼ੀ ਕਸ਼ਮਕਸ਼ ਚੱਲ ਰਹੀ ਹੈ। ਉੱਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨਾਲ ਸੰਬੰਧਿਤ ਫ਼ੀਸ ਰੈਗੂਲੇਸ਼ਨ ਐਕਟ ਵੀ ਬਣਾਇਆ ਗਿਆ ਹੈ।

5 Common Bank Fees and How to Avoid Them – Forbes Advisor

ਉਹਨਾਂ ਕਿਹਾ ਕਿ ਕੋਈ ਵੀ ਸਕੂਲ ਸਾਲਾਨਾ ਚਾਰਜਿਸ ਨਹੀਂ ਲੈ ਸਕਦੇ ਅਤੇ ਨਾ ਹੀ ਸਕੂਲੀ ਬੱਚਿਆਂ ਨੂੰ ਨਿਰਧਾਰਿਤ ਦੁਕਾਨਾਂ ਤੋਂ ਵਰਦੀਆਂ ਅਤੇ ਕਿਤਾਬਾਂ ਲੈਣ ਲਈ ਮਜ਼ਬੂਰ ਕਰ ਸਕਦੇ ਹਨ। ਉਹਨਾਂ ਅੱਗੇ ਕਿਹਾ ਕਿ ਪਿਛਲੇ ਸਾਲ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਤੇ ਜਾਂਚ ਕਰਨ ਤੋਂ ਬਾਅਦ 56 ਸਕੂਲਾਂ ਦੀ ਐਫੀਲੇਸ਼ਨ ਰੱਦ ਕੀਤੀ ਗਈ ਸੀ, ਇਸ ਪ੍ਰਕਾਰ ਦੀ ਕੋਈ ਵੀ ਸ਼ਿਕਾਇਤ ਮਿਲਣ ਤੇ ਜਾਂਚ ਉਪਰੰਤ ਕੋਈ ਸਕੂਲ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜੋ ਸਕੂਲ ਜ਼ਬਰਦਸਤੀ ਕਿਤਾਬਾਂ ਵੇਚਦੇ ਪਾਏ ਗਏ ਉਹਨਾਂ ਦੇ ਐਨਓਸੀ ਰੱਦ ਕੀਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਜਲਦ ਹੀ 10 ਹਜ਼ਾਰ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ, ਜਿਹਨਾਂ ਦੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਬਰਗਾੜੀ ਮੁੱਦੇ ਤੇ ਅਪਣੀ ਹੀ ਸਰਕਾਰ ਨੂੰ ਵਾਰ-ਵਾਰ ਘੇਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਜੇ ਸਿੱਧੂ ਨੂੰ ਇਸ ਤੇ ਕੋਈ ਵਿਚਾਰ ਪ੍ਰਗਟ ਕਰਦੇ ਸਨ ਤਾਂ ਇਸ ਨੂੰ ਪਾਰਟੀ ਪਲੇਟਫਾਰਮ ਤੇ ਚਰਚਾ ਕਰਨੀ ਚਾਹੀਦੀ ਹੈ।

Click to comment

Leave a Reply

Your email address will not be published. Required fields are marked *

Most Popular

To Top