News

ਸਕੂਲ ਬੱਸ ਖੇਤਾਂ ਵਿਚ ਲੱਗੀ ਅੱਗ ਦੀ ਲਪੇਟ ਵਿਚ ਆਈ, 7 ਬੱਚੇ ਝੁਲਸੇ

ਬਟਾਲਾ ’ਚ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਹਰਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਦੀ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਅਚਾਨਕ ਬੱਸ ਦੇ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ਵਿਚ ਪਲਟ ਗਈ। ਖੇਤਾਂ ਵਿਚ ਫਸਲ ਦੀ ਨਾੜ ਲਗਾਈ ਗਈ ਅੱਗ ਕਾਰਨ ਬੱਸ ਵੀ ਅੱਗ ਦੀ ਲਪੇਟ ਵਿਚ ਆ ਗਈ।

Farmers burn straw fields, leaving smoke-filled sky in Sisaket district

ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿਚ ਲਗਭਘ 30 ਤੋਂ ਵੱਧ ਬੱਚੇ ਸਵਾਰ ਸਨ। ਇਸ ਦੌਰਾਨ ਚੀਕ ਚਿਹਾੜਾ ਸੁਣ ਕੇ ਨੇੜੇ ਪਿੰਡ ਦੇ ਲੋਕ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਬੱਚਿਆਂ ਨੂੰ ਬੱਸ ’ਚੋਂ ਬਾਹਰ ਕੱਢਿਆ ਜਦੋਂ ਕਿ 1 ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਕਾਰਨ 7 ਬੱਚੇ ਝੁਲਸ ਗਏ।

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਕਿਸਾਨਾਂ ਵੱਲੋਂ ਨਾੜ ਨੂੰ ਲਾਈ ਗਈ ਅੱਗ ਕਾਰਨ ਬੱਸ ਦਾ ਚਾਲਕ ਧੂੰਏਂ ਕਾਰਨ ਕੁੱਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜੇ ਕੇ ਪਲਟ ਗਈ।

ਝੁਲਸੇ ਹੋਏ ਬੱਚਿਆਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।

Click to comment

Leave a Reply

Your email address will not be published.

Most Popular

To Top