ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਵੱਡੀ ਕਾਰਵਾਈ, ਹਿਮਾਚਲ ਤੋਂ ਗ੍ਰਿਫ਼ਤਾਰ ਕੀਤਾ ਗੈਂਗਸਟਰ ਗੋਲਡੀ ਦਾ ਕਰੀਬੀ ਸਾਥੀ

ਪੰਜਾਬ ਪੁਲਿਸ ਨੇ ਮਾਨ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਕਰਨ ਲਈ ਗ਼ਲਤ ਅਨਸਰਾਂ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ।
ਇਸ ਕੜੀ ਤਹਿਤ ਸਟੇਟ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਿਮਾਚਲ ਪ੍ਰਦੇਸ਼ ਤੋਂ ਗੈਂਗਸਟਰ ਗੋਲਡੀ ਬਰਾੜ ਦੇ ਸੰਚਾਲਕ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਫਰੀਦਕੋਟ ਵਿੱਚ ਪਰਦੀਪ ਸਿੰਘ ਦੇ ਕਤਲ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ 307 ਆਈਪੀਸੀ ਦੇ ਇੱਕ ਦਰਜਨ ਮਾਮਲਿਆਂ ਵਿੱਚ ਸ਼ਾਮਲ ਸੀ।