Punjab

ਸਦਨ ‘ਚ ਬੈਂਸ ਨੇ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ, ਬੈਂਸ ਵੱਲੋਂ ਮੁੱਖ ਮੰਤਰੀ ਕੈਪਟਨ ਨੂੰ ਦਿੱਲੀ ਘੇਰਨ ਦਾ ਸੱਦਾ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ‘ਚ ਤਿੰਨ ਬਿੱਲ ਲਿਆਂਦੇ ਗਏ ਹਨ। ਹਾਲਾਂਕਿ ਇੰਨਾਂ ਬਿੱਲਾਂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ। ਪਰ ਉੱਥੇ ਹੀ ਇੰਨਾਂ ਬਿੱਲਾਂ ਨੂੰ ਲੈ ਕੇ ਵਿਧਾਨ ਸਭਾ ‘ਚ ਕਾਫ਼ੀ ਚਰਚਾ ਹੋਈ।

ਇਸੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਦਿੱਤੇ ਗਏ ਭਾਸ਼ਣ ਦੀ ਆਡੀਉ ਸਾਹਮਣੇ ਆਈ ਹੈ। ਜਿਸ ਵਿੱਚ ਸਿਮਰਜੀਤ ਬੈਂਸ ਇਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਉਹਨਾਂ ਵੱਲੋਂ ਨਵੇਂ ਬਿੱਲਾਂ ਦਾ ਸਮਰਥਨ ਕੀਤਾ ਜਾਂਦਾ ਹੈ।

ਨਾਲ ਹੀ ਬੈਂਸ ਨੇ ਆਪਣੀ ਅਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਕੋਈ ਵੀ ਫਾਇਦਾ ਨਹੀਂ ਹੋਵੇਗਾ, ਕਿਉਂਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਬੈਂਸ ਵੱਲੋਂ ਕੈਪਟਨ ਵੱਲੋਂ ਕਿਸਾਨਾਂ ਨੂੰ ਰੇਲ ਪਟੜੀਆਂ ਤੋਂ ਧਰਨੇ ਹਟਾਉਣ ਦੀ ਗੱਲ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਭਾਸ਼ਣ ਦੌਰਾਨ ਬੈਂਸ ਨੇ ਹਰਸਿਮਰਤ ਬਾਦਲ ਵੱਲੋਂ ਦਿੱਤੇ ਅਸਤੀਫ਼ੇ ‘ਤੇ ਵੀ ਸਵਾਲ ਚੁੱਕੇ। ਭਾਵੇਂਕਿ ਇਸ ਮੌਕੇ ‘ਤੇ ਬਿਕਰਮ ਮਜੀਠੀਆ ਵੱਲੋਂ ਬੈਂਸ ਦਾ ਵਿਰੋਧ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਬੈਂਸ ਵੱਲੋਂ ਦਬਕਾ ਮਾਰ ਕੇ ਮਜੀਠੀਆ ਨੂੰ ਚੁੱਪ ਕਰਾ ਦਿੱਤਾ ਗਿਆ ਹੈ।

ਸਦਨ ‘ਚ ਗਰਜ਼ਦਿਆਂ ਬੈਂਸ ਨੇ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲਣ ਲਈ ਅਵਾਜ਼ ਬੁਲੰਦ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲ ਕਰਨੀ ਸੰਵਧਾਨਿਕ ਹੱਕ ਹੈ। ਜੇ ਅਜਿਹਾ ਕੀਤਾ ਜਾਵੇ ਤਾਂ ਪੰਜਾਬ ਨੂੰ ਕਰਜ਼ਾ ਮੁਕਤ ਕੀਤਾ ਜਾ ਸਕਦਾ ਹੈ।

ਇੰਨਾ ਹੀ ਨਹੀਂ ਸਦਨ ‘ਚ ਭਾਸ਼ਣ ਦੌਰਾਨ ਬੈਂਸ ਨੇ ਕੈਪਟਨ ਨੂੰ ਦਿੱਲੀ ‘ਚ ਪ੍ਰਦਰਸ਼ਨ ਕਰਨ ਦੀ ਨਸੀਹਤ ਵੀ ਦਿੱਤੀ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨਾਂ ਵਿਰੁੱਧ ਮਤਾ ਪੇਸ਼ ਕੀਤਾ ਗਿਆ ਅਤੇ ਨਾਲ ਹੀ ਤਿੰਨ ਨਵੇਂ ਬਿੱਲ ਲਿਆਦੇ ਗਏ ਹਨ ਜੋ ਕਿ ਸਰਬਸੰਮਤੀ ਨਾਲ ਪਾਸ ਕਰ ਕੇ ਰਾਜਪਾਲ ਵੀਪੀ ਸਿੰਘ ਬਦਨੋਰ ਨੂੰ ਸੌਂਪੇ ਗਏ ਹਨ ਅਤੇ ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਮਨਜ਼ੂਰੀ ਲਈ ਜਾਣਗੇ।

Click to comment

Leave a Reply

Your email address will not be published. Required fields are marked *

Most Popular

To Top