News

ਸਰਕਾਰੀ ਕਰਮਚਾਰੀਆਂ ਦੀ ਇਹ ਸਹੂਲਤ ਕੱਲ੍ਹ ਹੋ ਜਾਵੇਗੀ ਬੰਦ

ਕੋਰੋਨਾ ਵਾਇਰਸ ਕਾਰਨ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੁਣ ਖ਼ਤਮ ਕੀਤਾ ਜਾ ਰਿਹਾ ਹੈ। ਇਹ ਰਿਆਇਤਾਂ 8 ਨਵੰਬਰ ਤੋਂ ਖਤਮ ਹੋ ਰਹੀਆਂ ਹਨ। ਹੁਣ ਸਰਕਾਰੀ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਪੂਰਾ ਸਮਾਂ ਹਾਜ਼ਰੀ ਦਰਜ ਕਰਨੀ ਪਵੇਗੀ। ਹਾਜ਼ਰੀ ਰਿਕਾਰਡ ਕਰਨ ਲਈ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਭਲਕੇ ਤੋਂ ਬਹਾਲ ਕੀਤੀ ਜਾ ਰਹੀ ਹੈ।

Those from containment zones to stay back at home says Govt in guidelines  DARPG staff - Oneindia News

ਬਾਇਓਮੈਟ੍ਰਿਕ ਹਾਜ਼ਰੀ ਸਬੰਧੀ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਡਿਪੀ ਸਕੱਤਰ ਉਮੇਸ਼ ਕੁਮਾਰ ਭਾਟੀਆ ਮੁਤਾਬਕ, ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ, ਦਫ਼ਤਰਾਂ ਵਿੱਚ ਘੱਟ ਗਿਣਤੀ ਵਿੱਚ ਕਰਮਚਾਰੀਆਂ ਨੂੰ ਬੁਲਾਉਣ ਤੇ ਕੰਮ ਦੇ ਘੰਟੇ ਘਟਾਉਣ ਵਰਗੀਆਂ ਰਿਆਇਤਾਂ ਨੂੰ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ ਸੀ।

ਹੁਣ 8 ਨਵੰਬਰ ਤੋਂ ਸਾਰੇ ਕਰਮਚਾਰੀਆਂ ਦੀ ਬਾਇਓਮੈਟ੍ਰਿਕ ਲੇਗੇਗੀ। ਗਾਈਡਲਾਈਨ ਮੁਤਾਬਕ ਬਾਇਓਮੈਟ੍ਰਿਕ ਮਸ਼ੀਨ ਦੇ ਨੇੜੇ ਸੈਨੀਟਾਈਜ਼ਰ ਰੱਖਣਾ ਜ਼ਰੂਰੀ ਹੋਵੇਗਾ। ਸਾਰੇ ਕਰਮਚਾਰੀ ਹਾਜ਼ਰੀ ਦਰਜ ਕਰਨ ਤੋਂ ਪਹਿਲਾਂ ਤੇ ਬਾਅਦ ਵਿੱਚ ਸੈਨੀਟਾਈਜ਼ਰ ਨਾਲ ਆਪਣੇ ਹੱਥ ਸਾਫ਼ ਕਰਨਗੇ। ਇਸ ਦੇ ਨਾਲ ਹੀ ਹਾਜ਼ਰੀ ਰਿਕਾਰਡ ਕਰਦੇ ਸਮੇਂ ਕਰਮਚਾਰੀਆਂ ਨੂੰ ਇੱਕ ਦੂਜੇ ਤੋਂ ਛੇ ਫੁੱਟ ਦੀ ਦੂਰੀ ਬਣਾਈ ਰੱਖਣੀ ਪਵੇਗੀ।

ਸਾਰੇ ਕਰਮਚਾਰੀਆਂ ਨੂੰ ਹਰ ਸਮੇਂ ਮਾਸਕ ਪਹਿਨਣ ਜਾਂ ਆਪਣੇ ਚਿਹਰੇ ਨੂੰ ਢਕਣ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ। ਜੁਲਾਈ ਤੋਂ ਦਸੰਬਰ ਦੀ ਮਿਆਦ ਲਈ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਤੇ 3 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top