ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ‘ਤੇ ਲੱਗਣਗੇ ਸੋਲਰ ਪੈਨਲ, ਵਿਭਾਗਾਂ ਦਾ ਘਟੇਗਾ ਬਿਜਲੀ ਖ਼ਰਚ: ਮੰਤਰੀ ਅਰੋੜਾ

 ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ‘ਤੇ ਲੱਗਣਗੇ ਸੋਲਰ ਪੈਨਲ, ਵਿਭਾਗਾਂ ਦਾ ਘਟੇਗਾ ਬਿਜਲੀ ਖ਼ਰਚ: ਮੰਤਰੀ ਅਰੋੜਾ

ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ ਜਾ ਸਕਣ।

Image

ਇੱਕ ਪੈਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਸਬੰਧਿਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

SOLAR PANELS: HOW DO THEY WORK AND FUNCTION? - Lightinus

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼ ਵਾਤਾਵਾਰਨ ਯਕੀਨੀ ਬਣਾਉਣ ਲਈ ਸਾਫ਼-ਸੁਥਰੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦੀ ਇਹ ਵਾਤਾਵਾਰਨ-ਪੱਖੀ ਪਹਿਲਕਦਮੀ ਊਰਜਾ ਖੇਤਰ ਨੂੰ ਕਾਰਬਨ ਰਹਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿਉਂਕਿ ਸੋਲਰ ਪੀਵੀ ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਉਹਨਾਂ ਅੱਗੇ ਕਿਹਾ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ ਮੋਡ ਅਧੀਨ ਲਾਗੂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀਵੀ ਲਾਏ ਜਾ ਚੁੱਕੇ ਹਨ, ਜੋ ਸਫ਼ਲਤਾਪੂਰਵਕ ਸਾਫ਼-ਸੁਥਰੀ ਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ।

Leave a Reply

Your email address will not be published. Required fields are marked *