News

ਸਰਕਾਰੀ ਬੰਦਿਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਤੋੜੇ ਕੋਰੋਨਾ ਦੇ ਨਿਯਮ

ਇੱਕ ਪਾਸੇ ਕੋਰੋਨਾ ਅਤੇ ਦੂਜੇ ਪਾਸੇ ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਦੇ ਨਤੀਜੇ, ਸਭ ਕੁੱਝ ਛੱਡ ਛਡਾ ਕੇ ਸਰਕਾਰਾਂ ਅਤੇ ਸਿਆਸੀ ਧਿਰਾਂ ਇਨ੍ਹਾਂ ਪੰਜ ਰਾਜਾਂ ਤੇ ਅੱਖਾਂ ਲਾਈ ਬੈਠੀਆਂ ਹਨ। ਇਨ੍ਹਾਂ ਪੰਜ ਸੂਬਿਆਂ ਤੋਂ ਬਿਨ੍ਹਾਂ ਅੱਜ ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਦੇ ਨਤੀਜੇ ਵੀ ਐਲਾਨੇ ਜਾਣਗੇ।

ਪਰ ਇਨ੍ਹਾਂ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਕੋਰੋਨਾ-ਕੋਰੋਨਾ ਦਾ ਰੌਲਾ ਪਾਉਣ ਵਾਲੀ ਸਰਕਾਰ ਵੱਲੋਂ ਜਮ ਕੇ ਕੋਰੋਨਾ ਨਿਯਮ ਤੋੜੇ ਗਏ। ਤਸਵੀਰਾਂ ਯੂਪੀ ਦੇ ਸ਼ਹਿਰ ਫਿਰੋਜ਼ਾਬਾਦ ਤੋਂ ਸਾਹਮਣੇ ਆਈਆਂ ਹਨ ਜਿਥੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗਿਣਤੀ ਕਰਨ ਵਾਲੇ ਸਰਕਾਰੀ ਏਜੰਟ ਸਰਕਾਰ ਦੇ ਯੋਗੀ ਸਰਕਾਰ ਦੀ ਕੋਰੋਨਾ ਪ੍ਰਤੀ ਗੰਭੀਰਤਾ ਅਤੇ ਪ੍ਰਬੰਧਾਂ ਨੂੰ ਅੰਗੂਠਾ ਦਿਖਾਉਂਦੇ ਨਜ਼ਰ ਆਏ।

ਇਸ ਵੇਲੇ ਦੀ ਵੱਡੀ ਖ਼ਬਰ ਇਹ ਵੀ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ, ਓਡੀਸ਼ਾ ਸਰਕਾਰ ਨੇ 14 ਦਿਨਾਂ ਲਈ ਮੁਕੰਮਲ ਲਾਕਡਾਊਨ ਲਾ ਦਿੱਤਾ ਹੈ। ਇਹ ਲਾਕਡਾਊਨ 5 ਮਈ ਤੋਂ 19 ਮਈ ਤੱਕ ਲਾਉਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਕੁੱਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ, ਬਾਕੀ ਬਾਜ਼ਾਰ ਆਦਿ ਮੁਕੰਮਲ ਤੌਰ ’ਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਪੰਜ ਰਾਜਾਂ ਵਿੱਚ ਵੋਟਾਂ ਦੇ ਨਤੀਜਿਆਂ ਤੋਂ ਬਾਅਦ ਦੇਸ਼ ਭਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹੋਰ ਸਖ਼ਤੀ ਕੀਤੀ ਜਾ ਸਕਦੀ ਹੈ। ਇਹ ਵੀ ਕਿਆਸ ਲਾਏ ਜਾ ਰਹੇ ਨੇ ਕਿ ਸਰਕਾਰ 15 ਦਿਨਾਂ ਲਈ ਲਾਕਡਾਊਨ ਦਾ ਐਲਾਨ ਕਰ ਸਕਦੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਸਥਿਤੀ ਤੇ ਬੈਠਕ ਅੱਜ ਤੜਕੇ ਤੋਂ ਹੀ ਜਾਰੀ ਹੈ ਜਿਸ ਤੋਂ ਬਾਅਦ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

Click to comment

Leave a Reply

Your email address will not be published. Required fields are marked *

Most Popular

To Top