News

ਸਰਕਾਰੀ ਮੁਲਾਜ਼ਮਾਂ ਨੂੰ 11 ਫ਼ੀਸਦੀ DA ਦੇਣ ਦਾ ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਚਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਮਾਂ ਨੂੰ ਮਹਿੰਗਾਈ ਭੱਤੇ ਵਿੱਚ 11 ਫ਼ੀਸਦੀ ਦਾ ਵਾਧਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਸੀ। ਹੁਣ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦੇ ਤੋਹਫ਼ੇ ਦੇ ਰੂਪ ਵਿੱਚ 11 ਫ਼ੀਸਦੀ ਦੇ ਵਾਧੇ ਨਾਲ ਡੀਏ ਮਿਲੇਗਾ। ਡੀਏ ਵਿੱਚ ਇੰਨਾ ਵਾਧਾ ਪਹਿਲਾਂ ਕਦੇ ਨਹੀਂ ਕੀਤਾ ਗਿਆ।

New Punjab Chief Minister Discusses Pro-Poor Initiatives In 1st Cabinet Meet

ਚੰਨੀ ਨੇ ਮੁਲਾਜ਼ਮਾਂ ਦੇ ਸੰਦਰਭ ਵਿੱਚ ਐਲਾਨ ਕਰਦਿਆਂ ਕਿਹਾ ਸੀ ਕਿ ਹੁਣ ਮੁਲਾਜ਼ਮਾਂ ਨੂੰ ਧਰਨੇ ਤੇ ਬੈਠਣ ਦੀ ਲੋੜ ਨਹੀਂ ਪਵੇਗੀ। ਉਹਨਾਂ ਇਹ ਵੀ ਕਿਹਾ ਕਿ 11 ਫ਼ੀਸਦੀ ਡੀਏ ਮਿਲਣ ਪਿੱਛੋਂ ਮੁਲਾਜ਼ਮ ਆਪਣੀਆਂ ਹੜਤਾਲਾਂ ਖਤਮ ਕਰ ਦੇਣਗੇ। ਦੱਸ ਦਈਏ ਕਿ 1 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ 11 ਫ਼ੀਸਦੀ ਡੀਏ ਦੇਣ ਦਾ ਐਲਾਨ ਕੀਤਾ ਗਿਆ ਸੀ।

ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਹਨਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਹਨਾਂ ਕਿਹਾ ਕਿ ਇਸ ਫ਼ੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ, ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖ਼ਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਹਨਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਜਿਹੜੇ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿੱਚ ਘੱਟੋ-ਘੱਟ 15 ਫ਼ੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ ਸੋਧੀ ਹੋਈ ਤਨਖ਼ਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।

Click to comment

Leave a Reply

Your email address will not be published.

Most Popular

To Top