ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸਰਕਾਰੀ ਸਕੂਲਾਂ ‘ਚ ਫਿਰ ਇਸ ਦਿਨ ਦੀ ਹੋਵੇਗੀ ‘ਛੁੱਟੀ’

ਪੰਜਾਬੀ ਲੋਕ · 22 January 2021
ਮੂਲ ਤਸਵੀਰ ਉਪਲਬਧ ਨਹੀਂ

ਕੋਵਿਡ-19 ਕਾਰਨ ਮਾਰਚ ਤੋਂ ਬੰਦ ਪਏ ਸਕੂਲਾਂ ‘ਚ ਹੁਣ 6ਵੀਂ ਤੋਂ 8ਵੀ ਜਮਾਤ ਤੱਕ ਸਕੂਲ ਖੋਲ੍ਹਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰੀ ਸਕੂਲਾਂ ‘ਚ ਹੁਣ ਫਰਵਰੀ ਅਤੇ ਮਾਰਚ ‘ਚ ਹਰ ਦੂਜੇ ਸ਼ਨੀਵਾਰ ਦੀ ਛੁੱਟੀ ਰਹੇਗੀ। ਪ੍ਰਸ਼ਾਸਨ ਦੇ ਸਿੱਖਿਆ ਮਹਿਕਮੇ ਨੇ ਵੀਰਵਾਰ ਨੂੰ ਇਹ ਫ਼ੈਸਲਾ ਲਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਇਸ ਸਬੰਧੀ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਹੁਣ ਦੁਬਾਰਾ ਦੂਜੇ ਸ਼ਨੀਵਾਰ ਦੀ ਛੁੱਟੀ ਨੂੰ ਲਾਗੂ ਕੀਤਾ ਗਿਆ ਹੈ। ਇਸ ਲਈ ਸਾਰੇ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮਹਿਕਮੇ ਵੱਲੋਂ ਦੂਜੇ ਸ਼ਨੀਵਾਰ ਦੀ ਛੁੱਟੀ ਸਕੂਲਾਂ ‘ਚ ਪਹਿਲਾਂ ਵੀ ਹੁੰਦੀ ਸੀ ਪਰ ਕੋਰੋਨਾ ਦੇ ਚੱਲਦਿਆਂ ਲਾਗੂ ਹੋਈ ਤਾਲਾਬੰਦੀ ਤੋਂ ਬਾਅਦ ਜਦੋਂ ਦੁਬਾਰਾ ਸਕੂਲ ਖੁੱਲ੍ਹੇ ਤਾਂ ਇਹ ਛੁੱਟੀ ਰੱਦ ਕਰ ਦਿੱਤੀ ਗਈ ਸੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ