News

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਨਲਾਈਨ ਜਮਾਤਾਂ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਨੂੰ ਲੈ ਕੇ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆਂ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ ਅਤੇ ਪੰਜਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅੱਧ ਵਿਚਕਾਰ ਲਟਕ ਗਈਆਂ ਹਨ। ਪੰਜਾਬ ਬੋਰਡ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਕੀਤਾ ਹੋਇਆ ਹੈ।

Keep calm and learn online: 10 tips for a great online class - eCampus News

ਸੂਬਾ ਸਰਕਾਰ ਵੱਲੋਂ ਕੋਰੋਨਾ ਦੇ ਚਲਦੇ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਵਿੱਚ 31 ਮਾਰਚ ਤੱਕ ਵਿਦਿਆਰਥੀਆਂ ਦੇ ਸਕੂਲ ਨਾ ਆਉਣ ਦੀਆਂ ਪਾਬੰਦੀਆਂ ਨੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਖਾਸ ਕਰ ਕੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਸਮੇਤ ਵਿਦਿਆਰਥੀਆਂ ਨੂੰ ਚਿੰਤਾਂ ਵਿੱਚ ਪਾ ਦਿੱਤਾ ਹੈ।

ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਖੁਦ਼ ਹਫਤਾਵਾਰੀ ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ, ਜਿਲ੍ਹਾ ਸਿੱਖਿਆ ਅਧਿਕਾਰੀਆਂ,ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜਿਲ੍ਹਾ ਪੱਧਰੀ ਟੀਮਾਂ ਨਾਲ ਇਸ ਮੁੱਦੇ ‘ਤੇ ਵਿਚਾਰ ਵਟਾਂਦਰੇ ਦੌਰਾਨ ਸਰਕਾਰ ਵੱਲੋਂ ਕੋਰੋਨਾ ਬਚਾਅ ਪਾਬੰਦੀਆਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੀ ਜਰੂਰਤ ‘ਤੇ ਜੋਰ ਦਿੱਤਾ।

Online classes: Shakespeare's greatest 'unpublished tragedy' | Campus  Opinion | Manorama English

ਉੱਥੇ ਹੀ ਸ੍ਰੀ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਕੂਲਾਂ ਨੂੰ ਜਿੱਥੇ ਸਕੂਲਾਂ ਬਾਰੇ ਕੋਰੋਨਾ ਬਚਾਅ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਕੋਰੋਨਾ ਹਾਲਾਤਾਂ ਦੇ ਸੁਖਾਵੇਂ ਹੋਣ ‘ਤੇ ਹੋਣ ਵਾਲੀਆਂ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵੀ ਕਿਹਾ ਗਿਆ ਹੈ।

ਉਹਨਾਂ ਕਿਹਾ ਕਿ ਹਦਾਇਤਾਂ ਦੇ ਚਲਦੇ ਅਧਿਆਪਕ ਅਤੇ ਵਿਦਿਆਰਥੀਆਂ ਦਾ ਸਿੱਧਾ ਰਾਬਤਾ ਖ਼ਤਮ ਹੋਣ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਪੜ੍ਹਾਈ ਦਾ ਰੁੱਖ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਾਉਣ ਸਮੇਤ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਰਾਹੀਂ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਦਾ ਆਲਮ ਜਾਰੀ ਰੱਖਿਆ ਹੋਇਆ ਹੈ। ਆਨਲਾਈਨ ਪੜ੍ਹਾਈ ਦੇ ਸਾਧਨ ਤੋਂ ਸੱਖਣੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਡੀ ਗਰੁੱਪਾਂ ਅਤੇ ਸਮਾਜ ਦੀ ਮੱਦਦ ਨਾਲ ਆਨਲਾਈਨ ਪੜ੍ਹਾਈ ਨਾਲ ਜੋੜਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top