Punjab

ਸਰਕਾਰੀ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੁਣ ਦਾਖਲਾ ਲੈਣ ਲਈ…

ਚੰਡੀਗੜ੍ਹ: ਪੰਜਾਬ ‘ਚ ਹੁਣ ਸਰਕਾਰੀ ਸਕੂਲ ‘ਚ ਦਾਖ਼ਲ ਲਏ ਲਈ ਟਰਾਂਸਫ਼ਰ ਸਰਟੀਫਿਕੇਟ (ਟੀ. ਸੀ.) ਡੀਟੇਲਡ ਮਾਰਕਸ ਸ਼ੀਟ (ਡੀ. ਐੱਮ. ਸੀ) ਦੀ ਲੋੜ ਨਹੀਂ ਪਏਗੀ। ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਜਾਰੀ ਕੀਤੇ ਗਏ ਇੱਕ ਪੱਤਰ ਮੁਤਾਬਕ ਪ੍ਰਾਈਵੇਟ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖ਼ਲੇ ਮੌਕੇ ਆਉਂਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਉੱਥੇ ਹੀ  ਦਿੱਲੀ ਵਿੱਚ 5 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਦਿੱਲੀ ’ਚ 5 ਅਕਤੂਬਰ 2020 ਤਕ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 4432 ਨਵੇਂ ਕੇਸ ਸਾਹਮਣੇ ਆਏ ਤੇ 38 ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ 2 ਲੱਖ 34 ਹਜ਼ਾਰ 701 ਹੋ ਗਈ।

Click to comment

Leave a Reply

Your email address will not be published. Required fields are marked *

Most Popular

To Top