ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਉਪਰਕਣ ਕਰਵਾਏ ਜਾਣਗੇ ਮੁਹੱਈਆ, ਖੋਲ੍ਹੇ ਜਾਣਗੇ ਹੋਰ ਮੁਹੱਲਾ ਕਲੀਨਿਕ: ਸੀਐਮ ਮਾਨ

 ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਉਪਰਕਣ ਕਰਵਾਏ ਜਾਣਗੇ ਮੁਹੱਈਆ, ਖੋਲ੍ਹੇ ਜਾਣਗੇ ਹੋਰ ਮੁਹੱਲਾ ਕਲੀਨਿਕ: ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕੁਰਾਲੀ ਦੇ ਹਸਪਤਾਲ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬੀਆਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਣ ਲਈ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਕਮਿਊਨਿਟੀ ਸੈਂਟਰਾਂ ਨੂੰ ਰੈਫਰਲ ਸੈਂਟਰ ਨਹੀਂ ਬਣਨ ਦੇਵਾਂਗੇ। ਇਹਨਾਂ ਨੂੰ ਹੀ ਹਰ ਆਧੁਨਿਕ ਉਪਕਰਣ ਮੁਹੱਈਆ ਕਰਵਾਏ ਜਾਣਗੇ।

May be an image of 4 people, people standing, turban and indoor

ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਉਪਕਰਣਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਪੀਜੀਆਈ ਵਰਗੇ ਹਸਪਤਾਲਾਂ ਤੇ ਬੋਝ ਘਟਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਸਮੇਂ ਦੀ ਲੋੜ ਹੈ ਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਸਰਕਾਰ ਹਰ ਪੱਧਰ ’ਤੇ ਉਪਰਾਲੇ ਕਰ ਰਹੀ ਹੈ।

May be an image of 2 people, child and people standing

ਮੁੱਖ ਮੰਤਰੀ ਨੇ ਸ਼ਨੀਵਾਰ ਅਚਾਨਕ ਕੌਮੀ ਮਾਰਗ ’ਤੇ ਸਥਿਤ ਕੁਰਾਲੀ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹੇਠਲੇ ਪੱਧਰ ’ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਿਅਕਤੀ ਤੱਕ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ 26 ਜਨਵਰੀ ਤੋਂ 400 ਹੋਰ ਨਵੇਂ ਮੁਹੱਲਾ ਕਲੀਨਿਕ ਕੰਮ ਕਰਨਾ ਸ਼ੁਰੂ ਕਰ ਦੇਣਗੇ, ਜਦਕਿ 100 ਮੁਹੱਲਾ ਕਲੀਨਿਕ ਪਹਿਲਾਂ ਹੀ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਦਾ ਜ਼ਿਕਰ ਦੁਨੀਆ ਭਰ ਵਿੱਚ ਹੋ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁਹੱਲਾ ਕਲੀਨਿਕਾਂ ਨੂੰ ਦਿੱਲੀ ਤੋਂ ਵੀ ਵਧੀਆ ਬਣਾਉਣ ਦਾ ਭਰੋਸਾ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਹਰ ਕਸਬੇ ਤੇ ਸ਼ਹਿਰ ਦੇ ਹਸਪਤਾਲ ਨੂੰ ਵਧੇਰੇ ਸਹੂਲਤਾਂ ਨਾਲ ਲੈੱਸ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਨੂੰ ਰੈਫਰਲ ਹਸਪਤਾਲ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।

ਸਥਾਨਕ ਹਸਪਤਾਲ ਵਿੱਚ ਡਿਊਟੀ ’ਤੇ ਹਾਜ਼ਰ ਡਾ. ਪਰਮਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਹਸਪਤਾਲ ਵਿੱਚ ਪੈਰਾ ਮੈਡੀਕਲ ਸਟਾਫ ਦੀ ਘਾਟ, ਖਸਤਾ ਹਾਲ ਇਮਾਰਤ, ਨਿਕਾਸੀ ਪ੍ਰਬੰਧ ਤੇ ਬਾਰਿਸ਼ ਦਾ ਪਾਣੀ ਹਸਪਤਾਲ ਵਿੱਚ ਦਾਖ਼ਲ ਹੋਣ ਬਾਰੇ ਦੱਸਿਆ।

Leave a Reply

Your email address will not be published. Required fields are marked *