News

ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੀ ਬੈਠਕ ਸ਼ੁਰੂ, ਦੇਖੋ ਅੰਦਰਲੀਆਂ ਤਸਵੀਰਾਂ

ਕਿਸਾਨ ਅਤੇ ਸਰਕਾਰ ਵਿਚਕਾਰ ਅੱਜ ਸੱਤਵੇਂ ਗੇੜ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਵਿਗਿਆਨ ਭਵਨ ਵਿੱਚ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।

ਵਣਜੀ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਅੱਜ ਗੱਲਬਾਤ ਦਾ ਨਤੀਜਾ ਨਿਕਲਣ ਦੀ ਉਮੀਦ ਹੈ। ਐਮਐਸਪੀ ਸਮੇਤ ਸਾਰੇ ਮੁੱਦਿਆਂ ਤੇ ਖੁੱਲ੍ਹੇ ਮਨ ਨਾਲ ਗੱਲਬਾਤ ਕੀਤੀ ਜਾਵੇਗੀ। ਉਮੀਦ ਹੈ ਕਿਸਾਨ ਅੱਜ ਅੰਦੋਲਨ ਖਤਮ ਕਰ ਦੇਣਗੇ।  

ਦਸ ਦਈਏ ਕਿ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸੰਘਰਸ਼ ਹੋਰ ਲੰਬਾ ਚੱਲਿਆ ਤਾਂ ਪੂਰੇ ਦੇਸ਼ ਵਿੱਚ ਜਨ ਲਹਿਰ ਫੈਲ ਸਕਦੀ ਹੈ। ਅਜਿਹੇ ਵਿੱਚ ਇਹ ਹਿੰਸਕ ਰੁਖ ਵੀ ਅਖਤਿਆਰ ਕਰ ਸਕਦੀ ਹੈ। ਇਸ ਲਈ ਸਰਕਾਰ ਹੁਣ ਜਲਦ ਤੋਂ ਜਲਦ ਹੱਲ ਚਾਹੁੰਦੀ ਹੈ।

ਪਿਛਲੇ ਦਿਨੀਂ ਉੱਤਰਾਖੰਡ ਦੇ ਹਜ਼ਾਰਾਂ ਕਿਸਾਨ ਸਭ ਰੋਕਾਂ ਤੋੜ ਕੇ ਦਿੱਲੀ ਪਹੁੰਚ ਗਏ ਹਨ। ਇਸ ਤੋਂ ਇਲਾਵਾ ਮੰਗਲਵਾਰ ਨੂੰ ਬਿਹਾਰ ਵਿੱਚ ਕਿਸਾਨ ਮਹਾਸਭਾ ਦੇ ਬੈਨਰ ਹੇਠ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਨੇ ਪਟਨਾ ਵਿੱਚ ਰਾਜ ਭਵਨ ਵੱਲ ਮਾਰਚ ਕੀਤਾ। ਇੱਥੇ ਵੀ ਕਿਸਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਬੈਰੀਕੇਡ ਲਾਏ ਸਨ ਪਰ ਵੱਡੀ ਗਿਣਤੀ ’ਚ ਮੌਜੂਦ ਕਿਸਾਨਾਂ ਨੇ ਪਲਾਂ ਵਿੱਚ ਹੀ ਸਾਰੀਆਂ ਰੋਕਾਂ ਹਟਾ ਦਿੱਤੀਆਂ।

Click to comment

Leave a Reply

Your email address will not be published. Required fields are marked *

Most Popular

To Top