ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਪਰ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ: ਹਰਸਿਮਰਤ ਬਾਦਲ
By
Posted on

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੇੜੀ ਦਾ ਦੌਰਾ ਕਰਨ ਲਈ ਲਖਨਊ ਹਵਾਈ ਅੱਡੇ ‘ਤੇ ਪਹੁੰਚਿਆ ਹੈ। ਜੋ ਹਾਲ ਹੀ ਵਿਚ ਹੋਈ ਹਿੰਸਾ ਵਿਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ, “ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਅਤੇ ਹੁਣ ਕਿਸਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ।”

