ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ, ਨਾ ਮੰਨਣ ’ਤੇ ਹੋਵੇਗੀ ਵੱਡੀ ਤਿਆਰੀ: ਰਾਕੇਸ਼ ਟਿਕੈਤ

26 ਨਵੰਬਰ ਨੂੰ ਕਿਸਾਨੀ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਟਵੀ ਕਰਕੇ ਕੇਂਦਰ ਸਰਕਾਰ ਨੂੰ ਗੱਲਬਾਤ ਕਰ ਹੱਲ ਕੱਢਣ ਲਈ 26 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਹੈ ਕਿ ਉਸ ਤੋਂ ਬਾਅਦ 27 ਨਵੰਬਰ ਤੋਂ ਪਿੰਡਾਂ ਦੇ ਕਿਸਾਨ ਟਰੈਕਟਰਾਂ ਨਾਲ ਚਾਰੇ ਪਾਸੇ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚਣਗੇ ਅਤੇ ਪ੍ਰਦਰਸ਼ਨ ਥਾਵਾਂ ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ 22 ਜਵਨਰੀ ਤੋਂ ਬਾਅਦ ਸਰਕਾਰ ਨੇ ਉਹਨਾਂ ਕੋਈ ਗੱਲਬਾਤ ਨਹੀਂ ਕੀਤੀ। ਐਮਐਸਪੀ ਤੇ ਗਰੰਟੀ ਅਤੇ ਤਿੰਨਾਂ ਖੇਤੀ ਕਾਨੂੰਨਾਂ ਦੀ ਸਮੱਸਿਆ ਦਾ ਹੱਲ ਜਦੋਂ ਤੱਕ ਨਹੀਂ ਹੋ ਜਾਂਦਾ, ਉਹਨਾਂ ਦਾ ਅੰਦੋਲਨ ਜਾਰੀ ਰਹੇਗਾ।
ਉਹਨਾਂ ਕਿਹਾ ਕਿ ਗਾਜ਼ੀਪੁਰ ਬਾਰਡਰ ਦਿੱਲੀ ਤੋਂ ਪੁਲਿਸ ਪ੍ਰਸ਼ਾਸਨ ਨੇ ਬੈਰੀਕੇਡਿੰਗ ਹਟਾ ਲਈ ਹੈ। ਹੁਣ ਉਹ ਫ਼ਸਲਾਂ ਲੈ ਕੇ ਦਿੱਲੀ ਵੱਲ ਜਾਣਗੇ। ਸਰਕਾਰ ਨੇ ਜਿੱਥੇ ਵੀ ਰੋਕਿਆ ਉਹ ਉੱਥੇ ਹੀ ਧਰਨਾ ਲਾ ਲੈਣਗੇ। ਉਹਨਾਂ ਕਿਹਾ ਕਿ, ਸਰਕਾਰ ਕੋਲ ਗੱਲਬਾਤ ਕਰ ਮਸਲੇ ਨੂੰ ਨਿਪਟਾਉਣ ਦਾ 26 ਨਵੰਬਰ ਤੱਕ ਦਾ ਸਮਾਂ ਹੈ ਇਸ ਤੋਂ ਬਾਅਦ ਉਹ ਆਪਣੀ ਤਿਆਰੀ ਸ਼ੁਰੂ ਕਰਨਗੇ। ਅੰਦੋਲਨ ਨੂੰ ਮਜ਼ਬੂਤ ਕਰਨਗੇ।
