News

ਸਰਕਾਰ ਗੱਲਬਾਤ ਲਈ ਤਿਆਰ, ਪਰ ਕਿਸਾਨ ਨਹੀਂ ਰਾਜ਼ੀ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਚੌਥੇ ਦਿਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਦੀ ਮੰਗ ਤੇ ਅੜੇ ਕਿਸਾਨਾਂ ਨੂੰ ਬੁਰਾੜੀ ਸਥਿਤ ਨਿਰੰਕਾਰੀ ਗ੍ਰਾਊਂਡ ‘ਚ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਪਰ ਕਿਸਾਨ ਹੁਣ ਵੀ ਸਿੰਘੂ ਬਾਰਡਰ ‘ਤੇ ਅੜੇ ਹੋਏ ਹਨ।

ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਰਾਮਲੀਲਾ ਮੈਦਾਨ ਜਾਂ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸ਼ਨੀਵਾਰ ਸ਼ਾਮ ਦਿੱਲੀ-ਹਰਿਆਣਾ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਬੈਠਕ ਹੋਈ ਤੇ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਫੈਸਲਾ ਲਿਆ ਹੈ ਅਸੀਂ ਇੱਥੋਂ ਕਿਤੇ ਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੋਂ ਕਰਾਂਗੇ।

ਦਸ ਦਈਏ ਕਿ ਦੱਸ ਦੇਈਏ ਇਕ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।

ਕਿਸਾਨ ਜਿੱਦ ‘ਤੇ ਅੜੇ ਹਨ ਕਿ ਜਦੋਂ ਤੱਕ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦਲੋਨ ‘ਚ ਹਿੱਸਾ ਲੈਣ ਵਾਲੇ ਕਿਸਾਨ ਆਪਣੇ ਨਾਲ 6 ਮਹੀਨਿਆਂ ਦਾ ਰਾਸ਼ਨ ਪਾਣੀ ਲੈ ਕੇ ਆਏ ਹਨ।

Click to comment

Leave a Reply

Your email address will not be published. Required fields are marked *

Most Popular

To Top