ਸਰਕਾਰ ਤੇ ਟਰੱਕ ਆਪਰੇਟਰਾਂ ’ਚ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ, ਖ਼ਤਮ ਹੋਵੇਗਾ ਧਰਨਾ

 ਸਰਕਾਰ ਤੇ ਟਰੱਕ ਆਪਰੇਟਰਾਂ ’ਚ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ, ਖ਼ਤਮ ਹੋਵੇਗਾ ਧਰਨਾ

ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਟਰੱਕ ਆਪਰੇਟਰਾਂ ਅਤੇ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਸਰਕਾਰ ਨਾਲ ਹੋਏ ਸਮਝੌਤੇ ਮੁਤਾਬਕ ਇਕ ਮਹੀਨੇ ਤੱਕ ਟਰੱਕ ਯੂਨੀਅਨਾਂ ਪਹਿਲਾਂ ਵਾਂਗ ਕੰਮ ਕਰਨਗੀਆਂ।

Punjab government committed to procure and lift every single Grain OF  Paddy: Kuldeep Singh Dhaliwal

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਚੇਤੰਨ ਸਿੰਘ ਜੌੜਾ ਮਾਜਰਾ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਟਰੱਕ ਅਪਰੇਟਰਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਉਦਯੋਗਪਤੀਆਂ, ਟਰੱਕ ਆਪਰੇਟਰਾਂ ਅਤੇ ਅਫਸਰਾਂ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਹ ਕਮੇਟੀ ਸਾਰੀ ਜਾਂਚ ਕਰਨ ਤੋਂ ਬਾਅਦ ਇਕ ਮਹੀਨੇ ਦੇ ਅੰਦਰ ਅੰਦਰ ਸਰਕਾਰ ਨੂੰ ਰਿਪੋਰਟ ਪੇਸ਼ ਕਰੇਗੀ। ਟਰੱਕ ਯੂਨੀਅਨਾਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ ’ਤੇ ਲੱਗਾ ਧਰਨਾ ਵੀ ਖ਼ਤਮ ਹੋ ਜਾਵੇਗਾ।

Leave a Reply

Your email address will not be published. Required fields are marked *