News

ਸਰਕਾਰ ਦਾ ਨਵਾਂ ਦਾਅ, ਕਿਸਾਨੀ ਅੰਦੋਲਨ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਅਪੀਲ

ਦਿੱਲੀ ‘ਚ ਚੱਲ ਰਿਹਾ ਕਿਸਾਨ ਅੰਦੋਲਨ ਸਿਖਰਾਂ ‘ਤੇ ਹੈ। ਕਿਸਾਨਾਂ ਅਤੇ ਕੇਂਦਰ ਦੀਆਂ ਬੈਠਕਾਂ ਵੀ ਲਗਾਤਾਰ ਜਾਰੀ ਹਨ। ਬੀਤੇ ਕੱਲ੍ਹ ਕੇਂਦਰ ਅਤੇ ਕਿਸਾਨਾਂ ਵਿਚਾਲੇ 8ਵੇਂ ਗੇੜ ਦੀ ਗੱਲਬਾਤ ਹੋਈ ਹੈ ਜਿਸ ਤੋਂ ਬਾਅਦ ਹੁਣ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਿੰਘੂ ਬਾਰਡਰ ਦੀ ਸਟੇਜ ਤੋਂ ਮੀਟਿੰਗ ਵਿੱਚ ਹੋਈ ਚਰਚਾ ਬਾਰੇ ਜਾਣਕਾਰੀ ਦਿੱਤੀ।

ਨਾਲ ਹੀ ਰਾਜੇਵਾਲ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾ ਖ਼ਤਮ ਨਹੀਂ ਹੋਵੇਗਾ। ਉੱਥੇ ਹੀ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਪੂਰੇ ਹੱਥ ਪੈਰ ਮਾਰ ਰਹੀ ਹੈ।

ਹੁਣ ਕੇਂਦਰ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਚੋਲਗੀ ਕਰਨ ਦੀ ਅਪੀਲ ਕੀਤੀ ਹੈ।ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਦੇ ਨਾਲ ਨਾਲ ਭਾਜਪਾ ਲੀਡਰਾਂ ਵੀ ਕਿਸਾਨਾਂ ਦੇ ਨਿਸ਼ਾਨੇ ‘ਤੇ ਹਨ।

ਆਏ ਦਿਨ ਕਿਸਾਨ ਭਾਜਪਾ ਲੀਡਰਾਂ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਕਿਸਾਨਾਂ ਵੱਲੋਂ ਅਬੋਹਰ ‘ਚ ਭਾਜਪਾ ਆਗੂਆਂ ਦੀ ਮੀਟਿੰਗ ਦਾ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਉਸ ਵੇਲੇ ਮਾਹੌਲ ਗਰਮਾ ਗਿਆ ਹੈ।

ਜਦੋਂ ਕਿਸਾਨਾਂ ਨੇ ਮੋਦੀ ਖਿਲਾਫ਼ ਅਤੇ ਉੱਧਰ ਭਾਜਪਾ ਆਗੂਆਂ ਨੇ ਮੋਦੀ ਦੇ ਹੱਕ ‘ਚ ਨਾਅਰੇਬਾਜ਼ੀ ਸੂਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਪੁਲਿਸ ਨੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਅਤੇ ਹੋਰ ਵਰਕਰਾਂ ਨੂੰ ਸੁਰੱਖਿਆ ਹੇਠ ਮੀਟਿੰਗ ਵਾਲੀ ਥਾਂ ਤੋਂ ਬਾਹਰ ਕੱਢਿਆ।

Click to comment

Leave a Reply

Your email address will not be published. Required fields are marked *

Most Popular

To Top