News

ਸਰਕਾਰ ਦੀ ਨੀਤੀ ‘ਤੇ ਭਾਰੀ ਪੈ ਰਹੀ ਹੈ ਕਿਸਾਨਾਂ ਦੀ ਰਣਨੀਤੀ

ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਲੋਕਾਂ ਨੇ ਦਿੱਲੀ ਵਿੱਚ ਪਿਛਲੇ 20 ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ। ਪੰਜਾਬ ਦੇ 12,797 ਪਿੰਡਾਂ ਦੇ ਕਿਸਾਨ ਇੱਥੇ ਪੁੱਜੇ ਹੋਏ ਹਨ। ਸਰਕਾਰ ਨਾਲ ਕਿਸਾਨਾਂ ਦੀ ਕਈ ਵਾਰ ਗੱਲ ਹੋ ਚੁੱਕੀ ਹੈ ਪਰ ਅਜੇ ਤਕ ਮਾਮਲਾ ਕਿਸੇ ਤਣ-ਪੱਤਣ ਨਹੀਂ ਲਗ ਸਕਿਆ।

ਕਿਸਾਨਾਂ ਦੇ ਸਖ਼ਤ ਸਟੈਂਡ ਮਗਰੋਂ ਸਰਕਾਰ ਨੇ ਅੰਦੋਲਨ ਨੂੰ ਲਟਕਾਉਣ ਦੀ ਨੀਤੀ ਅਪਣਾਈ ਤਾਂ ਕਿਸਾਨਾਂ ਨੇ ਨਵੀਂ ਰਣਨੀਤੀ ਨਾਲ ਇਸ ਦਾ ਢੁੱਕਵਾਂ ਜਵਾਬ ਦੇ ਦਿੱਤਾ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸ ਲਈ ਹੁਣ ਉਹਨਾਂ ਇਸ ਰੋਸ ਪ੍ਰਦਰਸ਼ਨ ਵਿੱਚ ਅਪਣੀ ਸ਼ਮੂਲੀਅਤ ਵਧਾ ਕੇ ਰੱਖ ਦਾ ਨਵਾਂ ਤਰੀਕਾ ਲੱਭਿਆ ਹੈ। ਅੰਦੋਲਨ ਲੰਬਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ। ਭਾਵ ਉਹਨਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ।

ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ ਵਿੱਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ ’ਤੇ ਪੁੱਜ ਰਹੇ ਹਨ। ਹੁਣ ਇਹ ਪ੍ਰਕਿਰਿਆ 8-8 ਦਿਨਾਂ ਦੀ ਬਣਾਈ ਜਾ ਰਹੀ ਹੈ। ਉਨ੍ਹਾਂ ਹੀ ਟ੍ਰਾਲੀਆਂ ਵਿੱਚ ਰਾਸ਼ਨ ਵੀ ਪਹੁੰਚਾਇਆ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਜਿੱਤਣ ਤੱਕ ਉਹ ਇੱਥੇ ਹੀ ਬੈਠੇ ਰਹਿਣਗੇ। ਔਰਤਾਂ ਵੀ ਬੱਸਾਂ ਰਾਹੀਂ ਦਿੱਲੀ ਪੁੱਜ ਰਹੀਆਂ ਹਨ। ਪਟਿਆਲਾ ਦੇ ਦੌਣ ਕਲਾਂ ਤੋਂ ਇਲਾਵਾ ਧਰੇੜੀ ਜੱਟਾ, ਚਮਾਰਹੇੜੀ, ਆਲਮਪੁਰ, ਬੋਹੜਪੁਰ ਜਨਹੇੜੀ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੀਆਂ ਔਰਤਾਂ ਦਿੱਲੀ ਅੰਦੋਲਨ ਵਿੱਚ ਹਿੱਸਾ ਲੈਣ ਲਈ ਪੁੱਜ ਗਈਆਂ ਹਨ।

Click to comment

Leave a Reply

Your email address will not be published.

Most Popular

To Top