ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਭੇਜਿਆ ਨੋਟਿਸ  

 ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਭੇਜਿਆ ਨੋਟਿਸ  

ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਸਾਰੇ ਸਕੂਲਾਂ ’ਚ 8 ਜਨਵਰੀ ਤੱਕ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਹੈ।

PunjabKesari

ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਜ਼ਿਲ੍ਹਾ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *