News

ਸਰਕਾਰ ਨਾਲ ਮੀਟਿੰਗ ਤੋਂ ਬਾਅਦ ਰਾਜੇਵਾਲ ਦਾ ਬਿਆਨ, ਸਰਕਾਰ ਨੇ ਸੁਣੀਆਂ ਸਾਰੀਆਂ ਮੁਸ਼ਕਿਲਾਂ

ਕਰਜ਼ੇ ਸੰਬੰਧੀ ਹਫ਼ਤੇ ਦੇ ਅੰਦਰ ਮੀਟਿੰਗ ਹੋਵੇਗੀ।

ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇਗੀ।

ਡੀਏਪੀ ਤੇ ਯੂਰੀਆ ਦੀ ਸਪਲਾਈ 22 ਨਵੰਬਰ ਤੱਕ ਵਧਾਈ ਜਾਵੇਗੀ ਤੇ ਸਮੱਸਿਆ ਹੱਲ ਹੋ ਜਾਵੇਗੀ।

ਸਬਜ਼ੀਆਂ ਦੀ ਖੇਤੀ ਲਈ ਪਾਣੀ ਦਿਨ ਨੂੰ ਹੀ ਦਿੱਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਦਾ ਭਰੋਸਾ ਦੁਆਇਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਚੰਨੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਅੰਦਰ ਡੀ. ਏ. ਪੀ. ਖ਼ਾਦ ਦੇ ਸੰਕਟ ਨੂੰ ਦੂਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਭਰੋਸਾ ਦੁਆਇਆ ਹੈ ਕਿ ਕਿਸਾਨ ਅੰਦੋਲਨ ਨਾਲ ਸਬੰਧਿਤ ਕਿਸਾਨਾਂ ‘ਤੇ ਦਰਜ ਕੀਤੇ ਗਏ ਸਾਰੇ ਪਰਚ ਰੱਦ ਕੀਤੇ ਜਾਣਗੇ। ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਆਵਜ਼ਾ ਵੀ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top