News

ਸਰਕਾਰ ਨੂੰ ਅਕਤੂਬਰ ਤਕ ਅਲਟੀਮੇਟਮ, ਮੰਗਾਂ ਨਾ ਮੰਨੀਆਂ ਤਾਂ 40 ਲੱਖ ਟ੍ਰੈਕਟਰਾਂ ਨਾਲ ਕੱਢੀ ਜਾਵੇਗੀ ਰੈਲੀ

ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ਭਰ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਆਸਾਂ ਲੈ ਕੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤੇ ਐਮਐਸਪੀ ਤੇ ਨਵਾਂ ਕਾਨੂੰਨ ਬਣਾਇਆ ਜਾਵੇ। ਪਰ ਸਰਕਾਰ ਦੇ ਕੰਨ ਤੇ ਕੋਈ ਜੂੰ ਨਹੀਂ ਸਰਕ ਰਹੀ। 26 ਜਨਵਰੀ ਨੂੰ ਵੀ ਬਹੁਤ ਹੰਗਾਮਾ ਹੋਇਆ ਸੀ।

ਬਹੁਤ ਸਾਰੇ ਨਿਰਦੋਸ਼ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿੱਚ ਸੁਟ ਦਿੱਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਨੂੰ 70 ਦਿਨ ਹੋ ਗਏ ਹਨ। ਕਿਸਾਨ ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਆਪਣਾ ਅੰਦੋਲਨ ਤੇਜ਼ ਕਰ ਰਹੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਰਾਕੇਸ਼ ਟਿਕੈਤ ਨ ਸਰਕਾਰ ਨੂੰ ਅਕਤੂਬਰ ਤਕ ਦਾ ਸਮਾਂ ਦੇਣ ਦੀ ਗੱਲ ਕਹੀ ਹੈ। ਉਸ ਤੋਂ ਬਾਅਦ ਦੇਸ਼ ਭਰ ‘ਚ 40 ਲੱਖ ਟ੍ਰੈਕਟਰਾਂ ਦੀ ਰੈਲੀ ਕੱਢਣ ਦੀ ਚੇਤਾਵਨੀ ਦਿੱਤੀ ਹੈ।

ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਸਰਕਾਰ ਨੂੰ ਅਕਤੂਬਰ ਤਕ ਦਾ ਸਮਾਂ ਦਿੱਤਾ ਹੈ। ਜੇਕਰ ਉਹ ਸਾਡੀ ਗੱਲ ਨਹੀਂ ਮੰਨਦੇ ਤਾਂ ਅਸੀਂ 40 ਲੱਖ ਟ੍ਰੈਕਟਰਾਂ ਦੀ ਦੇਸ਼ਭਰ ‘ਚ ਰੈਲੀ ਕੱਢਣਗੇ।

Click to comment

Leave a Reply

Your email address will not be published. Required fields are marked *

Most Popular

To Top