News

ਸਰਕਾਰ ਬਣਨ ਤੋਂ ਪਹਿਲਾਂ ਹੀ ਆਪ MLA ਦੀ ਨਾਜਾਇਜ਼ ਮਾਈਨਿੰਗ ਵਾਲੀ ਜਗ੍ਹਾ ‘ਤੇ ਰੈਡ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕੀ ਜਾਣੀ ਹੈ ਪਰ ਇਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਐਕਸ਼ਨ ਮੋਡ ਵਿੱਚ ਚਲ ਰਹੀ ਹੈ। ਰੋਜ਼ ਵੱਡੀਆਂ ਕਾਰਵਾਈਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਦੇ ਨਵ-ਨਿਯੁਕਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ।

Illegal mining rampant in Hoshiarpur's Kandi belt - Hindustan Times

ਦੱਸਿਆ ਜਾ ਰਿਹਾ ਹੈ ਕਿ ਰੇਡ ਤੋਂ ਬਾਅਦ ਰੇਤ ਦੀ ਮਾਈਨਿੰਗ ਕਰ ਰਹੇ ਲੋਕ ਮੌਕੇ ਤੋਂ ਫਰਾਰ ਹੋ ਗਏ। ਪਰ ਵਿਧਾਇਕ ਅਤੇ ਪੰਜਾਬ ਪੁਲਿਸ ਨੇ ਪਿੱਛਾ ਕਰਕੇ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਅਤੇ ਉਸ ਦਾ ਡਰਾਈਵਰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੇ ਪੁਲਿਸ ਫੋਰਸ ਨੂੰ ਛਾਪੇਮਾਰੀ ਲਈ ਬੁਲਾਇਆ ਸੀ।

ਜਿਸ ਤੋਂ ਬਾਅਦ ਪੁਲਿਸ ਨੇ ਸਰਹੱਦੀ ਖੇਤਰ ਵਿੱਚ ਛਾਪੇਮਾਰੀ ਕੀਤੀ ਤਾਂ ਸਰਹੱਦ ਦੇ ਨੇੜੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਇੱਕ ਵਿਅਕਤੀ ਟਰੈਕਟਰ ਟਰਾਲੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੇ ਪਹਿਲਾਂ ਹੀ ਫੜੀ ਗਈ ਨਜਾਇਜ਼ ਖੱਡ ਦਾ ਹਾਲ ਚਾਲ ਪੁੱਛਿਆ ਹੈ। ਮਾਈਨਿੰਗ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜੇਕਰ ਐਮ.ਐਲ.ਏ ਇਸੇ ਤਰ੍ਹਾਂ ਨਾਲ ਰੇਡ ਕਰਦੇ  ਰਹੇ ਤਾਂ ਇਸ ਸਰਹੱਦੀ ਖੇਤਰ ਵਿੱਚ ਹੋ ਰਹੀ ਮਾਈਨਿੰਗ ਨੂੰ ਰੋਕਿਆ ਜਾਵੇਗਾ।

Click to comment

Leave a Reply

Your email address will not be published.

Most Popular

To Top