ਸਰਕਾਰ ਵੱਲੋਂ 9 ਇੰਪਰੂਵਮੈਂਟ ਟਰੱਸਟ ਬੰਦ ਕਰਨ ਦੇ ਹੁਕਮ ਜਾਰੀ

 ਸਰਕਾਰ ਵੱਲੋਂ 9 ਇੰਪਰੂਵਮੈਂਟ ਟਰੱਸਟ ਬੰਦ ਕਰਨ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਨਾਲ ਜੂਝ ਰਹੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤੀ ਹੈ। ਲੋਕਲ ਬਾਡੀਜ਼ ਵਿਭਾਗ ਨੇ ਇੰਪਰੂਵਮੈਂਟ ਟਰੱਸਟ ਕੋਟਕਪੂਰਾ, ਖੰਨਾ, ਰਾਜਪੁਰਾ, ਅਬੋਹਰ, ਕਰਤਾਰਪੁਰ, ਨੰਗਲ, ਸਮਾਣਾ, ਮਲੇਰਕੋਟਲਾ, ਅਤੇ ਇੰਪਰੂਵਮੈਂਟ ਟਰੱਸਟ ਮਾਛੀਵਾੜਾ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Chairmen removed, Improvement Trusts in spotlight again

ਦੱਸ ਦਈਏ ਕਿ ਲੋਕਲ ਬਾਡੀਜ਼ ਵਿਭਾਗ ਅਧੀਨ 30 ਇੰਪਰੂਵਮੈਂਟ ਟਰੱਸਟ ਹਨ। ਵੱਡੀ ਗਿਣਤੀ ਵਿੱਚ ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਲਈ ਮਤੇ ਪਾਸ ਕੀਤੇ ਗਏ ਹਨ। ਸਰਕਾਰ ਵੱਲੋਂ ਗਠਿਤ ਕਮੇਟੀ ਨੇ ਘੱਟੋ-ਘੱਟ 12 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਨੂੰ ਨਗਰ ਪਾਲਿਕਾਵਾਂ ਵਿੱਚ ਮਿਲਾ ਦਿੱਤਾ ਜਾਵੇਗਾ।

Leave a Reply

Your email address will not be published.