Uncategorized

ਸਰਦੀਆਂ ’ਚ ਇਨ੍ਹਾਂ ਬੀਮਾਰੀਆਂ ਤੋਂ ਪਰੇਸ਼ਾਨ ਲੋਕ ਜ਼ਰੂਰ ਖਾਣ ‘ਮਸ਼ਰੂਮ’

ਮਸ਼ਰੂਮ ਖਾਣੇ ਦਾ ਸਵਾਦ ਵਧਾਉਂਦਾ ਹੈ ਅਤੇ ਇਹ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮਸ਼ਰੂਮ ਨੂੰ ਦੇਸ਼ ਦੇ ਕਈ ਇਲਾਕਿਆਂ ਵਿੱਚ ਖੁੰਭ, ਖੁੰਭਾਂ ਅਤੇ ਕੁਕਰਮੁੱਤਾ ਨਾਮਾਂ ਨਾਲ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਨਾਲ ਕਾਫ਼ੀ ਵਧੀਆ ਹੁੰਦਾ ਹੈ।

Top 5 health benefits of mushrooms | BBC Good Food

ਮਸ਼ਰੂਮ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਸ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤਾ ਜਾਂਦਾ ਹੈ।

ਇਮਿਊਨਿਟੀ ਸਿਸਮਟ

ਮਸ਼ਰੂਮ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ਵਿੱਚ ਵਾਧਾ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜ ਦੀ ਤਾਕਤ ਵਧਦੀ ਹੈ। ਮਸ਼ਰੂਮ ਵਿੱਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਹਨਾਂ ਦੀ ਵਜ੍ਹਾ ਕਰਕੇ ਸਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।

ਸਰਦੀ ਤੋਂ ਬਚਾਅ

ਸਰਦੀ ਦੇ ਮੌਸਮ ਵਿੱਚ ਹਮੇਸ਼ਾ ਲੋਕਾਂ ਨੂੰ ਖਾਂਸੀ, ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿੱਚ ਮਸ਼ਰੂਮ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਇਮਯੂਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ਵਿੱਚ ਨਹੀਂ ਆਉਂਦੇ।

ਖੂਨ ਦੀ ਘਾਟ

ਮਸ਼ਰੂਮ ਦੀ ਰੋਜ਼ਾਨਾਂ ਵਰਤੋਂ ਕਰਨ ਨਾਲ ਸਰੀਰ ‘ਚ ਖੂਨ ਦੀ ਘਾਟ ਨਹੀਂ ਰਹਿੰਦੀ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਫਾਰਲਿਕ ਐਸਿਡ ਅਤੇ ਲੋਹੇ ਦੇ ਤੱਤ ਸਰੀਰ ਨੂੰ ਹਿਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ ‘ਚ ਮਦਦ ਕਰਦੇ ਹਨ।

ਭਾਰ ਘਟਾਉਣ ’ਚ ਮਦਦਗਾਰ

ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ ‘ਚ ਮਸ਼ਰੂਮ ਨੂੰ ਜ਼ਰੂਰ ਸ਼ਾਮਲ ਕਰੋ। ਮਸ਼ਰੂਮ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਤੁਹਾਡੀ ਮਦਦ ਕਰਦੀ ਹੈ।

ਕੁਪੋਸ਼ਣ

ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮ ਸਰੀਰ ‘ਚ ਪੋਸ਼ਣ ਦੀ ਘਾਟ ਨੂੰ ਪੂਰਾ ਕਰਦਾ ਹੈ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ‘ਚ ਕਰਨੀ ਚਾਹੀਦੀ ਹੈ।

ਗਦੂਦ ਕੈਂਸਰ ਹੋਵੇ ਘੱਟ

ਨਿਯਮਤ ਰੂਪ ‘ਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ‘ਚ ਦੋ ਵਾਰੀ ਮਸ਼ਰੂਮ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ‘ਚ ਤਿੰਨ ਵਾਰੀ ਤੋਂ ਜ਼ਿਆਦਾ ਮਸ਼ਰੂਮ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top