ਸਰਦੀਆਂ ’ਚ ਸਵੇਰ ਦੀ ਸੈਰ ਕਰਨ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਸਰਦੀ ਦੇ ਮੌਸਮ ਵਿੱਚ ਸੈਰ ਕਰਨੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਸਵੇਰੇ ਸੈਰ ਕਰਨ ਨਾਲ ਲੋਕ ਸਾਰਾ ਦਿਨ ਤਰੋਤਾਜ਼ਾ ਰਹਿੰਦੇ ਹਨ। ਸੈਰ ਕਰਨ ਨਾਲ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਦੂਰ ਰਹਿੰਦੇ ਹਾਂ। ਸਰਦੀਆਂ ਵਿੱਚ ਸਵੇਰ ਦੀ ਸੈਰ ਕਰਦੇ ਸਮੇਂ ਕਈ ਗੱਲਾਂ ਦਾ ਧਿਆਨ ਰੱਖਣ ਦੀ ਲੋੜ ਹੈ।

ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਖ਼ਾਸ ਅਹਿਤਿਆਤ ਰੱਖਣਾ ਚਾਹੀਦਾ ਹੈ। ਸਰਦੀਆਂ ਵਿੱਚ ਸੈਰ ਕਰਨ ਨਾਲ ਸਰੀਰ ਗਰਮ ਹੋ ਜਾਂਦਾ ਹੈ ਤੇ ਗਰਮੀ ਮਹਿਸੂਸ ਹੁੰਦੀ ਹੈ, ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਗਰਮ ਕੱਪੜੇ ਨਾ ਪਾਓ। ਸਵੇਰੇ ਵਾਕ ਕਰਨ ਸਮੇਂ ਗਰਮ ਕੱਪੜਿਆਂ ਦੀ ਵਰਤੋਂ ਕਰੋ। ਇਸ ਨਾਲ ਸਰੀਰ ਵਿੱਚ ਹੀਟ ਪੈਦਾ ਹੋਵੇਗੀ ਅਤੇ ਤੁਸੀਂ ਸਿਹਤਮੰਦ ਰਹੋਗੇ।
ਇਹਨਾਂ ਗੱਲਾਂ ਦਾ ਰੱਖੋ ਧਿਆਨ
ਠੰਡਾ ਪਾਣੀ
ਸਰਦੀਆਂ ਵਿੱਚ ਸੈਰ ਕਰਦੇ ਸਮੇਂ ਠੰਡੇ ਪਾਣੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਤੁਸੀਂ ਪਾਣੀ ਪੀਣਾ ਚਾਹੁੰਦੇ ਹੋ ਤਾਂ ਗਰਮ ਪਾਣੀ ਪੀਓ। ਠੰਡੇ ਭੋਜਨ ਤੋਂ ਵੀ ਪਰਹੇਜ਼ ਕਰੋ।
ਹਾਰਟ ਰੋਗੀ ਰੱਖਣ ਖਾਸ ਧਿਆਨ
ਸਰਦੀਆਂ ਵਿੱਚ ਹਾਰਟ ਦੇ ਮਰੀਜ਼ ਨੂੰ ਸਵੇਰੇ ਜਲਦੀ ਕਸਰਤ ਨਹੀਂ ਕਰਨੀ ਚਾਹੀਦੀ। ਸਰਦੀਆਂ ਵਿੱਚ ਸਵੇਰੇ ਵਾਤਾਵਾਰਨ ਵਿੱਚ ਨਮੀ ਰਹਿੰਦੀ ਹੈ ਜੋ ਦਿਲ ਦੇ ਰੋਗੀਆਂ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਧੁੰਦ ਹਟਣ ਤੋਂ ਬਾਅਦ ਟਹਿਲਣਾ ਚਾਹੀਦਾ ਹੈ ਇਹ ਸਿਹਤ ਲਈ ਬਿਹਤਰ ਹੋਵੇਗਾ।
ਯੋਗਾ
ਯੋਗਾ ਸਰੀਰ ਲਈ ਬਹੁਤ ਲਾਭਦਾਇਕ ਹੈ। ਇਸ ਲਈ ਰੋਜ਼ ਸਵੇਰੇ ਸੈਰ ਦੇ ਨਾਲ ਥੋੜਾ ਸਮਾਂ ਯੋਗਾ ਵੀ ਕਰੋ। ਇਸ ਨਾਲ ਸਰੀਰ ਨੂੰ ਫਾਇਦਾ ਹੋਵੇਗਾ। ਯੋਗਾ ਕਰਨ ਨਾਲ ਮਾਨਸਿਕ ਤਣਾਅ ਅਤੇ ਸਰੀਰਕ ਥਕਾਵਟ ਦੂਰ ਹੁੰਦੀ ਹੈ।
ਸਟਰੇਚਿੰਗ ਕਰੋ
ਸਰਦੀਆਂ ਵਿੱਚ ਸਵੇਰ ਦੀ ਸੈਰ ਸ਼ੁਰੂ ਕਰਨ ਤੋਂ ਪਹਿਲਾਂ 5-10 ਮਿੰਟ ਪੂਰੇ ਸਰੀਰ ਨੂੰ ਸਟਰੇਚਿੰਗ ਜ਼ਰੂਰ ਕਰੋ। ਇਸ ਨਾਲ ਸਰੀਰ ਦੀਆਂ ਮਾਸਪੇਸ਼ੀਆਂ ਖੁੱਲ੍ਹ ਜਾਂਦੀਆਂ ਹਨ। ਇਸ ਤੋਂ ਇਲਾਵਾ ਮਾਨਸਿਕ ਤਣਾਅ ਵੀ ਦੂਰ ਹੁੰਦਾ ਹੈ।
ਢਿੱਡ ਦੀਆਂ ਸਮੱਸਿਆਵਾਂ
ਕਬਜ਼, ਗੈਸ, ਅਪਚ ਵਰਗੀ ਸਮੱਸਿਆ ਰਹਿੰਦੀ ਹੈ ਤਾਂ ਸਵੇਰੇ ਜਾਂ ਸ਼ਾਮ 20-25 ਮਿੰਟ ਸੈਰ ਕਰੋ। ਇਸ ਤੋਂ ਇਲਾਵਾ ਭੋਜਨ ਖਾਣ ਤੋਂ ਬਾਅਦ 10 ਮਿੰਟ ਚੱਲੋ। ਇਸ ਨਾਲ ਤੁਹਾਨੂੰ ਕਦੇ ਵੀ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਸਾਹ ਵਾਲੀ ਕਸਰਤ
ਬਹੁਤ ਸਾਰੇ ਲੋਕ ਸਾਹ ਨਾਲ ਜੁੜੀਆਂ ਬਿਮਾਰੀਆਂ ਦੇ ਮਰੀਜ਼ ਹੁੰਦੇ ਹਨ ਉਹਨਾਂ ਨੂੰ ਸਵੇਰ ਦੀ ਸੈਰ ਕਰਦੇ ਸਮੇਂ ਹੌਲੀ-ਹੌਲੀ ਡੂੰਘੇ ਸਾਹ ਅੰਦਰ ਲੈਣੇ ਅਤੇ ਬਾਹਰ ਛੱਡਣੇ ਚਾਹੀਦੇ ਹਨ। ਇਸ ਤਰ੍ਹਾਂ ਕਰਨ ਨਾਲ ਸਰੀਰ ਵਿੱਚ ਆਕਸੀਜਨ ਦਾ ਪੱਧਰ ਸੰਤੁਲਿਤ ਹੁੰਦਾ ਹੈ। ਇਹ ਕਸਰਤ 5 ਮਿੰਟ ਤੱਕ ਕਰੋ। ਇਸ ਨਾਲ ਮਾਨਸਿਕ ਤਣਾਅ ਦੂਰ ਹੁੰਦਾ ਹੈ।
