ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਮਿਲਿਆ ਭਰਵਾਂ ਹੁੰਗਾਰਾ: ਸਿੱਖਿਆ ਮੰਤਰੀ ਬੈਂਸ

 ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਮਿਲਿਆ ਭਰਵਾਂ ਹੁੰਗਾਰਾ: ਸਿੱਖਿਆ ਮੰਤਰੀ ਬੈਂਸ

ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ। ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

Harjot Singh Bains assumes office as Mines and Geology, Tourism and  Cultural Affairs, Jails and Legal

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਿਹਾ ਕਿ, ਠੰਡ ਵਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਲਈ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀਂ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ। ਉਹਨਾਂ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰ੍ਹਾਂ ਸਫ਼ਲ ਰਿਹਾ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ। ਕਾਬਲੇਗੌਰ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕਾ ਆਪਣੇ ਪੱਧਰ ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ।

Leave a Reply

Your email address will not be published. Required fields are marked *