Uncategorized

ਸਰਦੀ ਦੇ ਮੌਸਮ ’ਚ ਵਧਦਾ ਹੈ ਦਿਲ ਦੀਆਂ ਬਿਮਾਰੀਆਂ ਦਾ ਖਤਰਾ, ਇੰਝ ਰੱਖੋ ਖਿਆਲ

ਸਰਦੀ ਦੇ ਮੌਸਮ ਵਿੱਚ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਸਰਦੀ ਦਾ ਮੌਸਮ ਦਿਲ ਦੇ ਰੋਗੀਆਂ ਲਈ ਖ਼ਤਰਨਾਕ ਮੰਨਿਆ ਜਾਂਦਾ ਹੈ। ਅਧਿਐਨ ਮੁਤਾਬਕ ਇਸ ਮੌਸਮ ਵਿੱਚ ਹਾਰਟ ਅਟੈਕ, ਹਾਰਟ ਫੇਲੀਅਰ ਤੇ ਐਰੀਥਮੀਆ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਸਰਦੀ ਦੇ ਮੌਸਮ ਵਿੱਚ ਸਰੀਰ ਤੇ ਦਿਲ ਨੂੰ ਸਹੀ ਸਰੀਰ ਦਾ ਤਾਪਮਾਨ ਬਣਾਈ ਰੱਖਣ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ।

How to know if you are having a heart attack

ਦਿਲ ਦੇ ਰੋਗੀਆਂ ਲਈ ਸਰਦੀ ਦਾ ਮੌਸਮ ਖਤਰਨਾਕ-

ਸਿਹਤ ਮਾਹਿਰਾਂ ਮੁਤਾਬਕ ਸਰਦੀਆਂ ‘ਚ ਤਾਪਮਾਨ ‘ਚ ਗਿਰਾਵਟ ਆਉਣ ਨਾਲ ਸਰੀਰ ਨੂੰ ਮਨੋਵਿਗਿਆਨਕ ਤੌਰ ‘ਤੇ ਗਰਮ ਰੱਖਣ ਦਾ ਸੰਕੇਤ ਮਿਲਦਾ ਹੈ। ਘੱਟ ਤਾਪਮਾਨ ਦਿਮਾਗੀ ਪ੍ਰਣਾਲੀ ਨੂੰ ਸਰਗਰਮ ਕਰਦਾ ਹੈ, ਜੋ ਕੈਟੇਕੋਲਾਮਾਈਨ ਦੇ ਪੱਧਰ ਨੂੰ ਵਧਾਉਂਦਾ ਹੈ। ਇਹ ਖੂਨ ਦੀਆਂ ਨਾੜੀਆਂ ਨੂੰ ਸੰਕੁਚਿਤ ਕਰਦਾ ਹੈ, ਦਿਲ ਦੀ ਧੜਕਣ ਵਧਾਉਂਦਾ ਹੈ, ਬਲੱਡ ਪ੍ਰੈਸ਼ਰ ਤੇ ਕੋਲੈਸਟ੍ਰੋਲ ਦੇ ਪੱਧਰਾਂ ਨੂੰ ਵਧਾਉਂਦਾ ਹੈ। ਖੂਨ ਦਾ ਗਤਲਾ ਉਦੋਂ ਵੀ ਹੁੰਦਾ ਹੈ ਜਦੋਂ ਖੂਨ ਦੀਆਂ ਨਾੜੀਆਂ ਤੰਗ ਹੋ ਜਾਂਦੀਆਂ ਹਨ।

ਇਹ ਸਾਰੀਆਂ ਚੀਜ਼ਾਂ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦੀਆਂ ਹਨ। ਇਸ ਤੋਂ ਇਲਾਵਾ ਸਿਹਤ ਮਾਹਿਰਾਂ ਦੀ ਮੰਨੀਏ ਤਾਂ ਇਸ ਮੌਸਮ ਵਿੱਚ ਹਵਾ ਪ੍ਰਦੂਸ਼ਣ, ਸਰੀਰਕ ਗਤੀਵਿਧੀਆਂ ਦੀ ਕਮੀ, ਮਾਨਸਿਕ ਦਬਾਅ, ਖਾਣ-ਪੀਣ ਦੀਆਂ ਗਲਤ ਆਦਤਾਂ ਤੇ ਵਾਇਰਲ ਇਨਫੈਕਸ਼ਨ ਕਾਰਨ ਵੀ ਹਾਰਟ ਅਟੈਕ ਤੇ ਫੇਲ੍ਹ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਜਿਨ੍ਹਾਂ ਲੋਕਾਂ ਦਾ ਦਿਲ ਕਮਜ਼ੋਰ ਹੈ ਜਾਂ ਜਿਨ੍ਹਾਂ ਨੂੰ ਪਹਿਲਾਂ ਹੀ ਕੋਈ ਬਿਮਾਰੀ ਹੈ, ਉਨ੍ਹਾਂ ਨੂੰ ਇਸ ਮੌਸਮ ਵਿੱਚ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਇਸ ਸਮੇਂ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ ਮਾਹਿਰਾਂ ਮੁਤਾਬਕ ਠੰਢ ਦੇ ਮੌਸਮ ‘ਚ ਗਰਮ ਕੱਪੜੇ, ਦਸਤਾਨੇ ਅਤੇ ਟੋਪੀਆਂ ਪਾ ਕੇ ਸਰੀਰ ਨੂੰ ਗਰਮ ਰੱਖਣਾ ਚਾਹੀਦਾ ਹੈ। ਜ਼ਿਆਦਾ ਸਿਗਰਟਨੋਸ਼ੀ ਤੇ ਸ਼ਰਾਬ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਯੋਗਾ ਜਾਂ ਮੈਡੀਟੇਸ਼ਨ ਕਰਨਾ ਚਾਹੀਦਾ ਹੈ, ਸਰੀਰਕ ਗਤੀਵਿਧੀ ਵਧਾਉਣੀ ਚਾਹੀਦੀ ਹੈ ਤੇ ਚੰਗੀ ਤੇ ਪੂਰੀ ਨੀਂਦ ਦਿਲ ਨੂੰ ਤੰਦਰੁਸਤ ਰੱਖ ਸਕਦੀ ਹੈ।

ਮਾਹਿਰ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਸਲਾਹ ਦਿੰਦੇ ਹਨ। ਬਹੁਤ ਜ਼ਿਆਦਾ ਨਮਕ ਤੇ ਮਿਠਾਈਆਂ ਤੋਂ ਪਰਹੇਜ਼ ਕਰੋ, ਫਲਾਂ ਅਤੇ ਸਲਾਦ ਦੀ ਮਾਤਰਾ ਵਧਾਓ।

ਨੋਟ- ਪੰਜਾਬੀ ਲੋਕ ਚੈਨਲ ਇਸ ਲੇਖ ਵਿੱਚ ਦੱਸੇ ਗਏ ਤਰੀਕਿਆਂ ਜਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ ਸੁਝਾਅ ਵਜੋਂ ਲਓ।

Click to comment

Leave a Reply

Your email address will not be published.

Most Popular

To Top