ਸਰਦੀ ਦੇ ਮੌਸਮ ਵਿੱਚ ਇਹਨਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਲੱਗੇਗੀ ਕੋਈ ਬਿਮਾਰੀ

 ਸਰਦੀ ਦੇ ਮੌਸਮ ਵਿੱਚ ਇਹਨਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਲੱਗੇਗੀ ਕੋਈ ਬਿਮਾਰੀ

ਸਰਦੀ ਦੇ ਮੌਸਮ ਵਿੱਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜ਼ੁਰਗ ਅਤੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਤੋਂ ਗੁਰੇਜ ਕਰਨ।

UNICEF distributes new winter clothes to children in rural Aleppo | UNICEF  Syrian Arab Republic

ਬੱਚਿਆਂ ਨੂੰ ਇਸ ਮੌਸਮ ਵਿੱਚ ਨਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜ਼ੁਰਾਬਾਂ ਜ਼ਰੂਰ ਪਾਈਆਂ ਜਾਣ।

A Child Wearing Winter Clothes · Free Stock Photo

ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਇਸ ਸਬੰਧੀ ਮਾਹਰਾਂ ਦਾ ਕਹਿਣਾ ਹੈ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।

ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ਤੇ ਫਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ।

 

Leave a Reply

Your email address will not be published. Required fields are marked *