News

ਸਰਬ ਪਾਰਟੀ ਬੈਠਕ ’ਚ ਹੋਏ ਅਹਿਮ ਫ਼ੈਸਲੇ, ਕਈ ਮਤੇ ਪਾਸ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨੀ ਸੰਘਰਸ਼ ਸਬੰਧੀ ਬੁਲਾਈ ਗਈ ਸਰਬ ਪਾਰਟੀ ਬੈਠਕ ਵਿੱਚ ਕਈ ਮਤੇ ਪਾਸ ਕੀਤੇ ਗਏ ਹਨ। ਇਸ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਪੰਜਾਬ ਦਾ ਇੱਕ ਸਰਬ ਪਾਰਟੀ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾਵੇਗਾ।

ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਤੇ ਐਮਐਸਪੀ ਦੀ ਗਰੰਟੀ ਸਬੰਧੀ ਵੀ ਚਰਚਾ ਕੀਤੀ ਗਈ। ਬੈਠਕ ਵਿੱਚ ਫੈਸਲਾ ਲਿਆ ਗਿਆ ਕਿ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਹੋਈ ਹਿੰਸਾ ਦੀ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਕਿਸਾਨਾਂ ਤੇ ਦਿੱਲੀ ਵਿੱਚ ਦਰਜ ਹੋਏ ਮੁਕੱਦਮੇ ਵਾਪਸ ਲਏ ਜਾਣ ਤੇ ਜੇਲ੍ਹਾਂ ਵਿੱਚ ਰੱਖੇ ਕਿਸਾਨ ਰਿਹਾਅ ਕੀਤੇ ਜਾਣ ਦੀ ਵੀ ਗੱਲ ਆਖੀ ਗਈ ਹੈ।

ਪੰਜਾਬ ਅਸੈਂਬਲੀ ਵਿੱਚ ਸਾਰੀਆਂ ਪਾਰਟੀਆਂ ਨੇ ਰਾਜ ਭਵਨ ਜਾ ਕੇ ਪ੍ਰਸਤਾਵ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਦਿੱਤਾ ਸੀ ਪਰ ਉਨ੍ਹਾਂ ਨੇ ਅੱਗੇ ਨਹੀਂ ਵਧਾਇਆ। ਪ੍ਰਸਤਾਵ ਕਈ ਮਹੀਨਿਆਂ ਤੋਂ ਰਾਜ ਭਵਨ ਵਿੱਚ ਹੀ ਪਿਆ ਹੈ।ਇਸੇ ਕਰਕੇ ਕੈਪਟਨ ਨੇ ਵਿਧਾਨ ਸਭਾ ‘ਚ ਦੁਬਾਰਾ ਪ੍ਰਸਤਾਵ ਪਾਸ ਕਰਨ ਦੀ ਚਰਚਾ ਕੀਤੀ ਹੈ।

ਕੈਪਟਨ ਸਰਕਾਰ ਵਿਧਾਨ ਸਭਾ ਵਿੱਚ ਦੁਬਾਰਾ ਤਿੰਨਾਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਮਤਾ ਲਿਆਏਗੀ ਤੇ ਇਸ ਨੂੰ ਪਾਸ ਕਰਕੇ ਰਾਜਪਾਲ ਨੂੰ ਭੇਜੇਗੀ। ਦੋ ਵਾਰ ਵਿਧਾਨ ਸਭਾ ਵਿੱਚ ਉਹੀ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਰਾਜਪਾਲ ਇਸ ਨੂੰ ਆਪਣੇ ਕੋਲ ਨਹੀਂ ਰੱਖ ਸਕਦਾ। ਫਿਰ ਅਸੈਂਬਲੀ ਦਾ ਪ੍ਰਸਤਾਵ ਰਾਜਪਾਲ ਨੂੰ ਰਾਸ਼ਟਰਪਤੀ ਨੂੰ ਭੇਜਣਾ ਹੀ ਪਏਗਾ। 

Click to comment

Leave a Reply

Your email address will not be published.

Most Popular

To Top