ਸਰਵੇ ਮੁਤਾਬਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨਾ ਲਗਭਗ ਤੈਅ ਹੈ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਰ ਸ਼ਾਮ ਅੰਮ੍ਰਿਤਸਰ ਪੁੱਜੇ। ਸ਼ਨੀਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚ ਕੇ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ, “ਉਹ ਚੋਣਾਂ ਤੱਕ ਪੰਜਾਬ ਵਿੱਚ ਹੀ ਰਹਿਣਗੇ।” ਉਹਹਨਾਂ ਕਿਹਾ ਕਿ, “ਪੰਜਾਬ ਸਰਹੱਦੀ ਸੂਬਾ ਹੈ। ਸਰਹੱਦੀ ਸੂਬਾ ਬਹੁਤ ਨਾਜ਼ੁਕ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ।” ਕੇਜਰੀਵਾਲ ਨੇ ਕਿਹਾ ਕਿ, “ਸਾਰੇ ਸਰਵੇਖਣ ਦਿਖਾ ਰਹੇ ਹਨ ਕਿ ਪੰਜਾਬ ਵਿੱਚ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ ਪਰ ਸਰਵੇ ਵਿੱਚ ਕੁੱਝ 60 ਤੇ ਕੁੱਝ 62 ਸੀਟਾਂ ਸਾਹਮਣੇ ਆਈਆਂ ਹਨ। ਕੇਜਰੀਵਾਲ ਨੇ ਕਿਹਾ ਕਿ, “‘ਆਪ’ ਨੇ 80 ਤੋਂ ਵੱਧ ਸੀਟਾਂ ਲਿਆਉਣੀਆਂ ਹਨ ਤਾਂ ਜੋ ਸਰਕਾਰ ਸਥਿਰ ਰਹੇ।
ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਾਉਣ ਲਈ ਹਰ ਪੰਜਾਬੀ ਕੋਸ਼ਿਸ਼ ਕਰੇ ਤੇ ਮਦਦ ਕਰੇ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਭਾਜਪਾ ਗਠਜੋੜ ਲਈ ਪ੍ਰਚਾਰ ਕਰਨਗੇ। ਉਹ ਅੱਜ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਨਾਲ ਮੌਜੂਦ ਰਹਿਣਗੇ। ਅੱਜ ਪੰਜਾਬ ਵਿੱਚ ਸਟਾਰ ਪ੍ਰਚਾਰਕਾਂ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ।
