ਸਰਹਾਲੀ ਥਾਣੇ ‘ਤੇ ਰਾਕੇਟ ਹਮਲੇ ਮਗਰੋਂ ਵੱਡਾ ਐਕਸ਼ਨ, ਐਸਐਚਓ ਦਾ ਹੋਇਆ ਤਬਾਦਲਾ

 ਸਰਹਾਲੀ ਥਾਣੇ ‘ਤੇ ਰਾਕੇਟ ਹਮਲੇ ਮਗਰੋਂ ਵੱਡਾ ਐਕਸ਼ਨ, ਐਸਐਚਓ ਦਾ ਹੋਇਆ ਤਬਾਦਲਾ

ਤਰਨ ਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ ਐਸਐਚਓ ਦਾ ਤਬਾਦਲਾ ਕਰ ਦਿੱਤਾ ਹੈ। ਪੁਲਿਸ ਨੇ ਐਸਐਚਓ ਸਰਹਾਲੀ ਪ੍ਰਕਾਸ ਸਿੰਘ ਦਾ ਤਬਾਦਲਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤਕ 11 ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਹਮਲੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਇਸ ਤਰ੍ਹਾਂ ਸ਼ਰੇਆਮ ਹਮਲਾ ਕਰਕੇ ਅੱਤਵਾਦੀਆਂ ਨੇ ਫਿਰ ਪੰਜਾਬ ਪੁਲਿਸ ਨੂੰ ਚੁਣੌਤੀ ਦੇ ਦਿੱਤੀ ਹੈ।

Image

ਇਸ ਦੇ ਨਾਲ ਹੀ ਡੀਜੀਪੀ ਵੱਲੋਂ ਫਿਰ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦਾ ਫੁਰਮਾਨ ਜਾਰੀ ਕਰ ਦਿੱਤਾ ਹੈ। ਇਸੇ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਸਾਰੇ ਥਾਣਿਆਂ ਤੇ 24 ਘੰਟੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਹਾਈਵੇਅ ਤੇ ਬਣੇ ਥਾਣਿਆਂ ਅਤੇ ਚੌਂਕੀਆਂ ਤੇ ਐਕਸਟ੍ਰਾ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਸ ਨੇ ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਹਾਈਵੇ ’ਤੇ ਬਣੇ ਥਾਣਿਆਂ ਦੀ ਸੁਰੱਖਿਆ ਖਾਸ ਤੌਰ ’ਤੇ ਸਖਤ ਕੀਤੀ ਗਈ ਹੈ ਕਿਉਂਕਿ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਜ਼ਿਆਦਾਤਰ ਹਾਈਵੇ ’ਤੇ ਬਣੇ ਥਾਣੇ ਹੁੰਦੇ ਹਨ, ਜਿਥੇ ਵਾਰਦਾਤ ਤੋਂ ਬਾਅਦ ਭੱਜਣਾ ਸੌਖਾ ਹੁੰਦਾ ਹੈ।

ਇਸੇ ਹੀ ਤਰ੍ਹਾਂ ਸ਼ਹਿਰ ਦੇ ਥਾਣਾ ਲਾਡੋਵਾਲ ਦੇ ਬਾਹਰ ਪੁਲਸ ਪ੍ਰਸ਼ਾਸਨ ਵੱਲੋਂ ਪੱਕੇ ਬੰਕਰ ਬਣਾਏ ਜਾ ਰਹੇ ਹਨ। ਇੱਟਾਂ ਅਤੇ ਸੀਮੈਂਟ ਦੇ ਨਾਲ ਬੰਕਰ ਬਣਾ ਕੇ ਥਾਣੇ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *